Site icon TheUnmute.com

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੇਵਾ ਖੇਤਰ ‘ਚ GST ਦੀ ਪਾਲਣਾ ਨੂੰ ਬਿਹਤਰ ਬਣਾਉਣ ‘ਤੇ ਦਿੱਤਾ ਜ਼ੋਰ

Harpal Singh Cheema

ਚੰਡੀਗੜ੍ਹ, 09 ਜੁਲਾਈ 2024: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਆਬਕਾਰੀ ਅਤੇ ਕਰ ਵਿਭਾਗ ਦੀ ਬੈਠਕ ਦੌਰਾਨ ਅਧਿਕਾਰੀਆਂ ਨੂੰ ਸੇਵਾ ਖੇਤਰ ‘ਚ ਜੀ.ਐੱਸ.ਟੀ (GST) ਦੀ ਪਾਲਣਾ ਨੂੰ ਬਿਹਤਰ ਬਣਾਉਣ ਦੇ ਯਤਨਾਂ ‘ਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ | ਵਿੱਤ ਮੰਤਰੀ ਨੇ ਕਰ ਚੋਰੀ ‘ਤੇ ਠੱਲ੍ਹ ਪਾਉਣ ਅਤੇ ਵੱਧ ਤੋਂ ਵੱਧ ਮਾਲੀਆ ਇਕੱਤਰ ਕਰਨ ਲਈ ਨਿਗਰਾਨੀ ਅਤੇ ਲਾਗੂ ਕਰਨ ਦੇ ਜ਼ੋਰ ਦਿੱਤਾ |

ਇਸਦੇ ਨਾਲ ਹੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਵਿੱਤੀ ਸਾਲ 2016-17 ਤੋਂ ਬਕਾਏ ਦੀ ਵਸੂਲੀ ਲਈ ਰਣਨੀਤੀ ਤਿਆਰ ਕਰਨ ਲਈ ਕਿਹਾ ਹੈ | ਉਨ੍ਹਾਂ ਨੇ ਕਿਹਾ ਬਕਾਇਆ ਵਸੂਲੀ ਲਈ ਅਧਿਕਾਰੀ ਸੰਭਵ ਕਾਨੂੰਨੀ ਤਰੀਕੇ ਅਪਣਾਉਣ | ਵਿੱਤ ਮੰਤਰੀ ਨੇ ਅਧਿਕਾਰੀਆਂ ਨਾਲ ਕਰ ਚੋਰੀ ਅਤੇ ਸ਼ਰਾਬ ਤਸਕਰੀ ‘ਤੇ ਠੱਲ੍ਹ ਪਾਉਣ ਸਮੇਤ ਆਦਿ ਮੁੱਦਿਆਂ ‘ਤੇ ਗੱਲਬਾਤ ਕੀਤੀ |

Exit mobile version