July 7, 2024 7:00 pm
ਸਰਾਂਵਾਂ

ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਸਰਾਂਵਾਂ ‘ਤੇ ਵਿੱਤ ਮੰਤਰਾਲਾ ਨਹੀਂ ਲੱਗਣ ਦੇਵੇਗਾ ਜੀਐੱਸਟੀ: ਅਸ਼ਵਨੀ ਸ਼ਰਮਾ

ਅੰਮ੍ਰਿਤਸਰ 05 ਅਗਸਤ 2022: ਗੁਰਦੁਆਰਾ ਸਾਹਿਬ ਅਤੇ ਮੰਦਰਾਂ ਦੀਆ ਸਰਾਂਵਾਂ ‘ਤੇ ਜੀਐੱਸਟੀ ਦੇ ਮੁੱਦੇ ਦੇ ਕੇਂਦਰ ਸਰਕਾਰ ਨੇ ਆਪਣਾ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਸਰਾਂਵਾਂ ‘ਤੇ ਕੋਈ ਜੀਐਸਟੀ ਨਹੀਂ ਲਗਾਇਆ ਗਿਆ ਹੈ ਅਤੇ ਨਾ ਹੀ ਇਸ ਨੂੰ ਭਰਨ ਲਈ ਕੋਈ ਨੋਟਿਸ ਭੇਜਿਆ ਗਿਆ ਹੈ।

ਇਸ ਦੌਰਾਨ ਅੰਮ੍ਰਿਤਸਰ ਪਹੁੰਚੇ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਹਮੇਸ਼ਾ ਹੀ ਗੁਰੂ ਘਰ ਦੇ ਲਈ ਵਧੀਆ ਕਦਮ ਚੁੱਕਦੇ ਰਹੇ ਹਨ ਅਤੇ ਭਵਿੱਖ ਵਿੱਚ ਵੀ ਵਧੀਆ ਕਦਮ ਚੁੱਕਦੇ ਰਹਿਣਗੇ | ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਹੋਰ ਗੁਰੂਧਾਮਾਂ ਨਜ਼ਦੀਕ ਸਰਾਂਵਾਂ ਉੱਪਰੋਂ ਜੀਐੱਸਟੀ ਵੀ ਹਟਾਈ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਜੋ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀਆਂ ਸਰਾਂਵਾਂ ਉੱਤੇ 12 ਫੀਸਦੀ ਜੀਐੱਸਟੀ ਦੇ ਮੁੱਦੇ ‘ਤੇ ਅਕਾਲੀ ਦਲ ਕਾਂਗਰਸ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਰਾਜਨੀਤੀ ਕਰ ਰਹੀ ਹੈ |

ਇਸਦੇ ਨਾਲ ਹੀ ਅਸ਼ਵਨੀ ਸ਼ਰਮਾ ਨੇ ਪੰਜਾਬ ਯੂਨੀਵਰਸਿਟੀ ਦੇ ਮੁੱਦੇ ‘ਤੇ ਕਿਹਾ ਕਿ ਪੰਜਾਬ ਦੀ ਜਾਗੀਰ ਪੰਜਾਬ ਵਾਸਤੇ ਹੀ ਰਹੇਗੀ | ਉਨ੍ਹਾਂ ਨੇ ਮਹਿੰਗਾਈ ਤੇ ਬੋਲਦੇ ਹੋਏ ਕਿਹਾ ਕਿ ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਾਅਦ ਮਹਿੰਗਾਈ ਦਰ ਲਗਾਤਾਰ ਵਧ ਰਹੀ ਹੈ, ਲੇਕਿਨ ਭਾਰਤ ਦੀ ਮਹਿੰਗਾਈ ਦਰ ਸਭ ਨਾਲੋਂ ਘੱਟ ਹੈ | ਉਨ੍ਹਾਂ ਕਿਹਾ ਕਿ ਇਸ ਲਈ ਸਾਨੂੰ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਵੀ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਹੋਣ ਵਾਲੀ ਕਾਰਪੋਰੇਸ਼ਨ ਚੋਣਾਂ ਲਈ ਆਮ ਆਦਮੀ ਪਾਰਟੀ ਲਗਾਤਾਰ ਹੀ ਆਪਣੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਭਾਜਪਾ ਜਲਦ ਹੀ ਕਾਰਪੋਰੇਸ਼ਨ ਦੇ ਲਈ ਆਪਣੀਆਂ ਪੂਰੀਆਂ ਤਿਆਰੀਆਂ ਮੁਕੰਮਲ ਕਰ ਲੈਣਗੇ |