July 7, 2024 7:15 pm
Akali Dal

ਬਿਕਰਮ ਮਜੀਠੀਆ ‘ਤੇ ਹੋਈ FIR ਤੋਂ ਬਾਅਦ ਅਕਾਲੀ ਦਲ ਦਾ ਪਹਿਲਾ ਬਿਆਨ ਆਇਆ ਸਾਹਮਣੇ

ਮੋਹਾਲੀ 21 ਦਸੰਬਰ 2021 :  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ (Bikram Majithia )’ਤੇ ਐੱਨ. ਡੀ. ਪੀ. ਐੱਸ. ਮਾਮਲੇ ਤਹਿਤ ਦਰਜ ਕੀਤੀ ਐੱਫ. ਆਈ. ਆਰ ਬਾਰੇ ਅਕਾਲੀ ਦਲ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਇਸ ਬਾਰੇ ਗੱਲਬਾਤ ਕਰਦਿਆਂ ਸੀਨੀਅਰ ਅਕਾਲੀ ਆਗੂ ਐੱਨ. ਕੇ. ਸ਼ਰਮਾ ਨੇ ਕਿਹਾ ਹੈ ਕਿ ਕਾਂਗਰਸ ‘ਚ ਲਗਾਤਾਰ ਅੰਦਰੂਨੀ ਖਿੱਚੋਤਾਣ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਅਕਾਲੀ ਦਲ ਪਿਛਲੇ ਸਾਢੇ 4 ਸਾਲਾਂ ਤੋਂ ਜਨਤਾ ਦੇ ਕੰਮ ਕਰ ਰਿਹਾ ਹੈ।
ਐੱਨ. ਕੇ. ਸ਼ਰਮਾ ਨੇ ਕਿਹਾ ਕਿ ਹੁਣ ਅਕਾਲੀ ਦਲ ਦੀ ਸਰਕਾਰ ਬਣਨ ਜਾ ਰਹੀ ਹੈ ਅਤੇ ਕਾਂਗਰਸ ਨੂੰ ਇਸ ਗੱਲ ਦੀ ਤਕਲੀਫ਼ ਹੈ, ਇਸੇ ਲਈ ਕਾਂਗਰਸ ਸਾਡੇ ਆਗੂਆਂ ‘ਤੇ ਪਰਚੇ ਦਰਜ ਕਰਕੇ ਸਾਡੀ ਚੱਲ ਰਹੀ ਮੁਹਿੰਮ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸੁਭਾਵਿਕ ਹੈ ਅਤੇ ਪਰਚੇ ਇਕ ਆਗੂ ‘ਤੇ ਨਹੀਂ, ਸਗੋਂ ਸਾਰਿਆਂ ‘ਤੇ ਵੀ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਅਰਵਿੰਦ ਕੇਜਰੀਵਾਲ (Arvind kejriwal)ਅਤੇ ਭਾਜਪਾ ਇਕੱਠੇ ਹੋ ਕੇ ਸਾਡੇ ਖ਼ਿਲਾਫ਼ ਲੜ ਰਹੇ ਹਨ, ਜਦੋਂ ਕਿ ਪੰਜਾਬ ‘ਚ ਕਾਂਗਰਸ ਪਾਰਟੀ ਹੈ।
ਉਨ੍ਹਾਂ ਕਿਹਾ ਕਿ ਜਦੋਂ ਤਿੰਨ-ਤਿੰਨ ਸਰਕਾਰਾਂ ਖ਼ਿਲਾਫ਼ ਲੜਨਾ ਹੋਵੇ ਤਾਂ ਅਜਿਹੇ ਪਰਚੇ ਦਰਜ ਹੋਣੇ ਸੁਭਾਵਿਕ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕਦੇ ਵੀ ਇਹੋ ਜਿਹੇ ਪਰਚਿਆਂ ਤੋਂ ਡਰਨ ਵਾਲੀ ਪਾਰਟੀ ਨਹੀਂ ਹੈ। ਐੱਨ. ਕੇ. ਸ਼ਰਮਾ ਨੇ ਕਿਹਾ ਕਿ ਪੰਜਾਬ ‘ਚ ਅਕਾਲੀ ਦਲ ਦੀ ਸਰਕਾਰ ਬਣਨੀ ਤੈਅ ਹੈ, ਭਾਵੇਂ ਬਾਦਲਾਂ ‘ਤੇ ਜਾਂ ਲੀਡਰਾਂ ‘ਤੇ ਪਰਚੇ ਦਰਜ ਹੋ ਜਾਣ। ਉਨ੍ਹਾਂ ਕਿਹਾ ਕਿ ਝੂਠੇ ਪਰਚੇ ਦਰਜ ਕਰਨ ਲਈ ਪੰਜਾਬ ਸਰਕਾਰ ਵੱਲੋਂ ਅਫ਼ਸਰਾਂ ਨੂੰ ਕਈ ਤਰ੍ਹਾਂ ਦਾ ਲਾਲਚ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਹੁਣ ਲੋਕ ਪੰਜਾਬ ‘ਚੋਂ ਕਾਂਗਰਸ ਨੂੰ ਬਾਹਰ ਦਾ ਰਾਹ ਦਿਖਾ ਦੇਣਗੇ। ਐੱਨ. ਕੇ. ਸ਼ਰਮਾ ਨੇ ਕਿਹਾ ਕਿ ਅੱਜ ਅਕਾਲੀ ਦਲ ਦੀ ਮੁਹਿੰਮ ਲੋਕ ਲਹਿਰ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇੱਕੋ-ਇੱਕ ਪੰਜਾਬੀਆਂ ਦੀ ਪਾਰਟੀ ਹੈ ਅਤੇ ਪੰਜਾਬ ਦੇ ਲੋਕ ਸਾਡੇ ਨਾਲ ਖੜ੍ਹੇ ਹਨ।