ਚੰਡੀਗੜ੍ਹ,18 ਅਕਤੂਬਰ 2023: ਪੰਜਾਬੀ ਗਾਇਕ ਸਿੱਪੀ ਗਿੱਲ (Sippy Gill) ਮੁਸ਼ਕਲਾਂ ‘ਚ ਘਿਰਦੇ ਨਜ਼ਰ ਆ ਰਹੇ ਹਨ। ਪੁਲਿਸ ਨੇ ਗਾਇਕ ਸਿੱਪੀ ਗਿੱਲ ਅਤੇ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਗਾਇਕ ਸਿੱਪੀ ਗਿੱਲ ‘ਤੇ ਹੋਮਲੈਂਡ ਨੇੜੇ ਆਪਣੇ ਸਾਥੀਆਂ ਨਾਲ ਮਿਲ ਕੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦਾ ਦੋਸ਼ ਹੈ। ਮੋਹਾਲੀ ਪੁਲਿਸ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਸਿੱਪੀ ਗਿੱਲ ਅਤੇ ਸ਼ਿਕਾਇਤਕਰਤਾ ਕਮਲ ਸ਼ੇਰਗਿੱਲ ਦੀ ਪੁਰਾਣੀ ਜਾਣ-ਪਛਾਣ ਹੈ। ਦੋਵੇਂ ਇਕ-ਦੂਜੇ ਨੂੰ ਕਾਫੀ ਸਮੇਂ ਤੋਂ ਜਾਣਦੇ ਹਨ ਪਰ ਕੁਝ ਸਮਾਂ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਲੜਾਈ ਹੋ ਗਈ ਸੀ। ਉਦੋਂ ਤੋਂ ਹੀ ਦੋਵਾਂ ਵਿਚਾਲੇ ਆਪਸੀ ਤਕਰਾਰ ਚੱਲ ਰਹੀ ਹੈ। ਪੀੜਤ ਦਾ ਕਹਿਣਾ ਹੈ ਕਿ ਉਸ ਨੇ ਬੜੀ ਮੁਸ਼ਕਲ ਨਾਲ ਭੱਜ ਕੇ ਆਪਣੀ ਜਾਨ ਬਚਾਈ।