ਚੰਡੀਗੜ੍ਹ 24 ਨਵੰਬਰ 2022: ਪੁਲਿਸ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੂੰ ਕਥਿਤ ਤੌਰ ‘ਤੇ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਐੱਫਆਈਆਰ ਦਰਜ ਕੀਤੀ ਗਈ ਹੈ । ਲੁਧਿਆਣਾ ਪੁਲਿਸ ਨੇ ਮੋਗਾ ਵਾਸੀ ਅੰਮ੍ਰਿਤਪਾਲ ਸਿੰਘ ਮਹਿਰੋ ਖ਼ਿਲਾਫ਼ ਧਾਰਾ 188, 596 ਆਈਪੀਸੀ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
ਦਰਅਸਲ ਰਾਜਾ ਵੜਿੰਗ ਨੇ ਬੀਤੇ ਦਿਨ ਲੁਧਿਆਣਾ ‘ਚ ਕਿਹਾ ਸੀ ਕਿ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਹ ਹਾਲ ਹੀ ਵਿਚ ਲੁਧਿਆਣਾ ਪਹੁੰਚੇ ਸਨ, ਜਿਸ ਦੌਰਾਨ ਉਸ ਨੇ ਕਿਹਾ ਸੀ ਕਿ ਮੈਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲ ਰਹੀਆਂ ਹਨ। ਇਸ ਦੇ ਨਾਲ ਹੀ ਹੁਣ ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।