Site icon TheUnmute.com

ਕੰਗਨਾ ਰਣੌਤ ਨੇ ਦਰਜ ਕਰਵਾਈ FIR , ਜਾਨੋ ਮਾਰਨ ਦੀ ਮਿਲੀ ਸੀ ਧਮਕੀ

FIR filed by Kangana Ranaut

FIR filed by Kangana Ranaut

ਚੰਡੀਗੜ੍ਹ 30 ਨਵੰਬਰ 2021: ਆਪਣੇ ਬਿਆਨਾਂ ਕਾਰਨ ਵਿਵਾਦਾਂ ‘ਚ ਰਹੀ ਅਦਾਕਾਰਾ ਕੰਗਨਾ ਰਣੌਤ ਨੇ ਬਠਿੰਡਾ ਦੇ ਰਹਿਣ ਵਾਲੇ ਇੱਕ ਵਿਅਕਤੀ ਦੇ ਖ਼ਿਲਾਫ਼ ਐੱਫ.ਆਈ.ਆਰ ਦਰਜ ਕਰਵਾਈ ਹੈ। ਉਨ੍ਹਾਂ ਨੇ ਕਿਹਾ ਕਿ ਅਭਿਨੇਤਰੀ ਨੂੰ ਵਿਅਕਤੀ ਨੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਸੀ। ਕੰਗਨਾ ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਐਫਆਈਆਰ ਦੀ ਕਾਪੀ ਸਾਂਝੀ ਕਰਦਿਆਂ ਲਿਖਿਆ ਕਿ 26/11 ਦੇ ਹਮਲਿਆਂ ‘ਤੇ ਆਪਣੀ ਭਾਵਨਾਂ ਜ਼ਾਹਰ ਕਰਨ ਤੋਂ ਬਾਅਦ ਉਨ੍ਹਾਂ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ।

ਕੰਗਨਾ ਨੇ ਹਾਲ ਹੀ ‘ਚ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪੋਸਟ ਕੀਤੀ ਹੈ, ਜਿਸ ‘ਉਨ੍ਹਾਂ ਨੇ ਕਿਹਾ ਕਿ ‘ਮੁੰਬਈ ‘ਚ ਹੋਏ ਅੱਤਵਾਦੀ ਹਮਲੇ ਦੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਮੈਂ ਲਿਖਿਆ ਸੀ ਕਿ ਗੱਦਾਰਾਂ ਨੂੰ ਕਦੇ ਮਾਫ ਨਹੀਂ ਕਰਨਾ ਅਤੇ ਨਾ ਹੀ ਭੁੱਲਣਾ। ਇਸ ਤਰ੍ਹਾਂ ਦੀ ਘਟਨਾ ਵਿੱਚ ਦੇਸ਼ ਦੇ ਅੰਦਰੂਨੀ ਗੱਦਾਰਾਂ ਦਾ ਹੱਥ ਹੈ। ਦੇਸ਼ ਦੇ ਗਦਾਰ ਪੈਸੇ ਦੇ ਲਾਲਚ ਵਿੱਚ ਭਾਰਤ ਮਾਤਾ ਨੂੰ ਦਾਗਦਾਰ ਕਰਨ ਦਾ ਇੱਕ ਵੀ ਮੌਕਾ ਨਹੀਂ ਛੱਡਦੇ ਅਤੇ ਕਦੇ ਦੇਸ਼ ਦੇ ਅੰਦਰ ਦੇਸ਼ ਧ੍ਰੋਹੀ ਸਾਜ਼ਿਸ਼ ਵਿੱਚ ਵਿਰੋਧੀ ਤਾਕਤਾਂ ਦੀ ਮਦਦ ਕਰਦੇ ਹਨ | ਇਨ੍ਹਾਂ ਦੀ ਗਦਾਰੀ ਕਾਰਨ ਦੇਸ਼ ਵਿੱਚ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ। ਮੇਰੀ ਇਸ ਪੋਸਟ ‘ਤੇ ਵਿਘਨ ਪਾਉਣ ਵਾਲੀਆਂ ਤਾਕਤਾਂ ਵੱਲੋਂ ਮੈਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ।ਕੰਗਨਾ ਨੇ ਅੱਗੇ ਕਿਹਾ, ‘ਬਠਿੰਡਾ ਦੇ ਇੱਕ ਭਰਾ ਨੇ ਮੈਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ। ਮੈਂ ਇਸ ਤਰ੍ਹਾਂ ਧਮਕੀਆਂ ਤੋਂ ਡਰਦੀ ਨਹੀਂ । ਮੈਂ ਦੇਸ਼ ਅਤੇ ਅੱਤਵਾਦੀ ਤਾਕਤਾਂ ਵਿਰੁੱਧ ਤੇ ਸਾਜ਼ਿਸ਼ ਰਚਣ ਵਾਲਿਆਂ ਵਿਰੁੱਧ ਬੋਲਦੀ ਸੀ ਅਤੇ ਬੋਲਦਾ ਰਹਾਂਗੀ । ਇਸਦੇ ਨਾਲ ਹੀ ਬੇਗੁਨਾਹ ਸਾਡੇ ਫੌਜੀਆਂ ਜਵਾਨਾਂ ਨੂੰ ਮਾਰਨ ਵਾਲੇ ਨਕਸਲੀ, ਟੁਕੜੇ-ਟੁਕੜੇ ਗੈਂਗ ਜਾਂ ਵਿਦੇਸ਼ੀ ਅੱਤਵਾਦੀ, ਪੰਜਾਬ ਗੁਰੂਆਂ ਦੀ ਪਵਿੱਤਰ ਧਰਤੀ ਤੇ ਕੇ ਖ਼ਾਲਿਸਤਾਨ ਬਣਾਉਣ ਦੇ ਸੁਪਨੇ ਦੇਖ ਰਹੇ ਹਨ।

ਕੰਗਨਾ ਰਣੌਤ ਨੇ ਇਹ ਵੀ ਕਿਹਾ ਕਿ ‘ਲੋਕਤੰਤਰ ਸਾਡੇ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹੈ, ਸਰਕਾਰ ਭਾਵੇਂ ਕਿਸੇ ਵੀ ਪਾਰਟੀ ਦੀ ਹੋਵੇ, ਪਰ ਸਾਡੇ ਕੋਲ ਨਾਗਰਿਕਾਂ ਦੇ ਮੌਲਿਕ ਅਧਿਕਾਰਾਂ ਦੀ ਅਖੰਡਤਾ, ਏਕਤਾ ਅਤੇ ਸੁਰੱਖਿਆ ਅਤੇ ਵਿਚਾਰਾਂ ਦੇ ਪ੍ਰਗਟਾਵੇ ਦਾ ਮੌਲਿਕ ਅਧਿਕਾਰ ਹੈ। ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਨੇ ਦਿੱਤਾ ਹੈ। ਮੈਂ ਕਦੇ ਵੀ ਕਿਸੇ ਜਾਤੀ, ਧਰਮ ਜਾਂ ਸਮੂਹ ਦਾ ਅਪਮਾਨ ਨਹੀਂ ਕੀਤਾ ਤੇ ਨਾ ਹੀ ਨਫ਼ਰਤ ਫੈਲਾਉਣ ਵਾਲੀ ਕੋਈ ਗੱਲ ਨਹੀਂ ਕਹੀ।

ਕੰਗਨਾ ਨੇ ਕਾਂਗਰਸ ਤੇ ਵੀ ਸ਼ਬਦੀ ਵਾਰ ਕਰਦੇ ਹੋਏ ਕਿਹਾ ਕਿ – ‘ਮੈਂ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੂੰ ਵੀ ਯਾਦ ਕਰਵਾਉਣਾ ਚਾਹੁੰਦੀ ਹੈ ਕਿ ਤੁਸੀਂ ਵੀ ਇੱਕ ਔਰਤ ਹੋ, ਤੁਹਾਡੀ ਸੱਸ ਇੰਦਰਾ ਗਾਂਧੀ ਜੀ ਨੇ ਆਖਰੀ ਦਮ ਤੱਕ ਇਸ ਅੱਤਵਾਦ ਦਾ ਡਟ ਕੇ ਮੁਕਾਬਲਾ ਕੀਤਾ। ਕਿਰਪਾ ਕਰਕੇ ਆਪਣੇ ਪੰਜਾਬ ਦੇ ਮੁੱਖ ਮੰਤਰੀ ਨੂੰ ਅਜਿਹੀਆਂ ਦਹਿਸ਼ਤਗਰਦ, ਵਿਘਨ ਪਾਉਣ ਵਾਲੀਆਂ ਅਤੇ ਦੇਸ਼ ਵਿਰੋਧੀ ਤਾਕਤਾਂ ਤੋਂ ਮਿਲ ਰਹੀਆਂ ਧਮਕੀਆਂ ‘ਤੇ ਤੁਰੰਤ ਕਾਰਵਾਈ ਕਰਨ ।

Exit mobile version