Site icon TheUnmute.com

ਸ਼ੁੱਭਕਰਨ ਸਿੰਘ ਦੀ ਮੌਤ ਮਾਮਲੇ ‘ਚ FIR ਦਰਜ, ਜੱਦੀ ਪਿੰਡ ਬੱਲੋ ‘ਚ ਵਿਖੇ ਹੋਵੇਗਾ ਸਸਕਾਰ

Shubhakaran Singh

ਚੰਡੀਗੜ੍ਹ, 29 ਫਰਵਰੀ 2024: ਪੰਜਾਬ ਅਤੇ ਹਰਿਆਣਾ ਦੀ ਖਨੌਰੀ ਬਾਰਡਰ ‘ਤੇ 21 ਫਰਵਰੀ ਨੂੰ ਹੋਏ ਝੜੱਪ ‘ਚ ਮਾਰੇ ਗਏ ਕਿਸਾਨ ਨੌਜਵਾਨ ਸ਼ੁੱਭਕਰਨ ਸਿੰਘ (Shubhakaran Singh) ਦੇ ਮਾਮਲੇ ‘ਚ ਪੰਜਾਬ ਪੁਲਿਸ ਨੇ ਐੱਫ.ਆਈ.ਆਰ. ਦਰਜ ਕਰ ਲਈ ਹੈ | ਪਰਿਵਾਰ ਅਤੇ ਕਿਸਾਨ ਜਥੇਬੰਦੀਆਂ ਲਗਾਤਾਰ ਐਫਆਈਆਰ ਦਰਜ ਕਰਵਾਉਣ ਦੀ ਮੰਗ ਕਰ ਰਹੀਆਂ ਸਨ । ਪੁਲਿਸ ਨੇ ਆਈਪੀਸੀ ਦੀ ਧਾਰਾ 302 (ਕਤਲ) ਅਤੇ 114 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਵਿੱਚ ਅਜੇ ਤੱਕ ਕਿਸੇ ਨੂੰ ਵੀ ਨਾਮਜ਼ਦ ਨਹੀਂ ਕੀਤਾ ਗਿਆ ਹੈ। ਇਸਦੇ ਨਾਲ ਸ਼ੁੱਭਕਰਨ ਦੀ ਮ੍ਰਿਤਕ ਦੇਹ ਖਨੌਰੀ ਬਾਰਡਰ ‘ਤੇ ਲਿਆਂਦੀ ਗਈ ਹੈ ਅਤੇ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ |

ਸ਼ੁੱਭਕਰਨ ਸਿੰਘ (Shubhakaran Singh) ਦਾ ਬੀਤੀ ਦੇਰ ਰਾਤ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਪੋਸਟਮਾਰਟਮ ਕੀਤਾ ਗਿਆ ਅਤੇ ਅੱਜ ਬਠਿੰਡਾ ਦੇ ਜੱਦੀ ਪਿੰਡ ਬੱਲੋ ‘ਚ ਸਸਕਾਰ ਕੀਤਾ ਜਾਵੇਗਾ। ਮੁਲਜ਼ਮਾਂ ਦੀ ਪਛਾਣ ਕਰਨ ਲਈ ਪੁਲਿਸ ਘਟਨਾ ਵਾਲੇ ਦਿਨ ਦੀਆਂ ਫੋਟੋਆਂ ਅਤੇ ਵੀਡੀਓਜ਼ ਇਕੱਠੀਆਂ ਕਰੇਗੀ। ਜਿਸ ਦੇ ਆਧਾਰ ‘ਤੇ ਮਾਮਲੇ ‘ਚ ਨਾਂ ਸ਼ਾਮਲ ਕੀਤੇ ਜਾਣਗੇ।

ਇਸਦੇ ਨਾਲ ਹੀ ਸ਼ੁੱਭਕਰਨ ਦੇ ਮੌਤ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਐਡਵੋਕੇਟ ਹਰਿੰਦਰ ਸਿੰਘ ਨੇ ਸ਼ੁੱਭਕਰਨ ਸਿੰਘ ਦੀ ਮੌਤ ਦੀ ਜਾਂਚ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ। ਐਡਵੋਕੇਟ ਹਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਜਾਂਚ ’ਤੇ ਕਿਸੇ ਨੂੰ ਭਰੋਸਾ ਨਹੀਂ ਹੈ। ਇਸ ਲਈ ਅਦਾਲਤ ਸ਼ੁੱਭਕਰਨ ਸਿੰਘ ਦੀ ਮੌਤ ਦੀ ਜਾਂਚ ਸੇਵਾਮੁਕਤ ਜੱਜ ਤੋਂ ਕਰਵਾਉਣ ਦੇ ਹੁਕਮ ਦੇਵੇ। ਇਸ ਮਾਮਲੇ ਦੀ ਸੁਣਵਾਈ ਅੱਜ ਯਾਨੀ 29 ਫਰਵਰੀ ਨੂੰ ਹੋਵੇਗੀ।

Exit mobile version