ਮਾਨਸਾ

ਮਾਨਸਾ ‘ਚ ਸੀਐੱਮ ਚੰਨੀ ਅਤੇ ਸਿੱਧੂ ਮੂਸੇਵਾਲਾ ਖਿਲਾਫ FIR ਦਰਜ਼

ਚੰਡੀਗੜ੍ਹ 19 ਫਰਵਰੀ 2022: ਪੰਜਾਬ ਚ’ ਵਿਧਾਨ ਸਭਾ ਚੋਣਾਂ ਕੱਲ੍ਹ ਤੋਂ ਹੋਣ ਜਾ ਰਹੀਆਂ ਹਨ | ਇਸ ਦੌਰਾਨ ਸੀਐੱਮ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਦਰਅਸਲ ਸ਼ੁੱਕਰਵਾਰ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਦੇਰ ਸ਼ਾਮ ਤੱਕ ਮਾਨਸਾ (Mansa) ‘ਚ ਚਰਨਜੀਤ ਸਿੰਘ ਚੰਨੀ ਨੇ ਸਿੱਧੂ ਮੂਸੇਵਾਲਾ ਦੇ ਨਾਲ ਚੋਣ ਪ੍ਰਚਾਰ ਕੀਤਾ, ਜਿਸ ਲਈ ਇਹ ਕੇਸ ਦਰਜ ਕੀਤਾ ਗਿਆ ਹੈ।

ਮਾਨਸਾ ਪੁਲਸ ਨੇ ਮੁੱਖ ਮੰਤਰੀ ਸਣੇ ਹਲਕਾ ਮਾਨਸਾ ਤੋਂ ਕਾਂਗਰਸੀ ਉਮੀਦਵਾਰ ਸ਼ੁਭਦੀਪ ਸਿੱਧੂ ਮੂਸੇਵਾਲਾ ਖਿਲਾਫ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਧਾਰਾ 188 ਤਹਿਤ ਮਾਮਲਾ ਦਰਜ ਕਰ ਲਿਆ ਹੈ। ਦੋਵਾਂ ਉੱਪਰ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਬਾਅਦ ਚੋਣ ਪ੍ਰਚਾਰ ਕਰਨ ਦਾ ਦੋਸ਼ ਲੱਗਾ ਹੈ। ਇਸ ਗੱਲ ਦੀ ਪੁਸ਼ਟੀ ਮਾਨਸਾ ਦੇ ਐਸਡੀਐਮ ਹਰਜਿੰਦਰ ਸਿੰਘ ਜੱਸਲ ਨੇ ਕੀਤੀ ਹੈ।

ਚੋਣ ਕਮਿਸ਼ਨ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਮਾਨਸਾ ਤੋਂ ਕਾਂਗਰਸ ਦੇ ਉਮੀਦਵਾਰ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਐੱਫ਼ ਆਈ ਆਰ ਦਰਜ ਕਰਵਾਈ ਹੈ। ਇਹ ਕਾਰਵਾਈ ਰਿਟਰਨਿੰਗ ਅਫ਼ਸਰ ਨੇ ਕਰਵਾਈ ਹੈ। ਇਹ ਕਾਰਵਾਈ ਆਮ ਆਦਮੀ ਪਾਰਟੀ ਦੇ ਸਥਾਨਕ ਉਮੀਦਵਾਰ ਵਿਜੇ ਸਿੰਗਲਾ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਰਿਪੋਰਟਾਂ ਹਨ ਕਿ ਮੁੱਖ ਮੰਤਰੀ ਤੇ ਸਿੱਧੂ ਮੂਸੇ ਵਾਲਾ ਸ਼ਾਮ 7 ਵਜੇ ਮਾਨਸਾ ਦੀਆਂ ਗਲੀਆਂ ‘ਚ ਪ੍ਰਚਾਰ ਕਰ ਰਹੇ ਸਨ।

Scroll to Top