ਚੰਡੀਗੜ੍ਹ 08 ਨਵੰਬਰ 2022: ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਇਮਰਾਨ ਖਾਨ (Imran Khan) ‘ਤੇ ਹੋਏ ਹਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ, ”ਮੈਂ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ‘ਤੇ ਹੋਏ ਹਮਲੇ ਦੀ ਨਿੰਦਾ ਕਰਦਾ ਹਾਂ ਅਤੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕਰਦਾ ਹਾਂ। ਇਕ ਮੀਡੀਆ ਚੈਨਲ ਨਾਲ ਗੱਲਬਾਤ ਦੌਰਾਨ ਬਿਲਾਵਲ ਭੁੱਟੋ ਨੇ ਕਿਹਾ, “ਘਰੇਲੂ ਪੱਧਰ ‘ਤੇ ਇਮਰਾਨ ਖਾਨ ਬਾਰੇ ਕੋਈ ਜੋ ਵੀ ਸੋਚਦਾ ਹੈ, ਪਰ ਇਹ ਸਾਬਕਾ ਪ੍ਰਧਾਨ ਮੰਤਰੀ ‘ਤੇ ਹਮਲਾ ਹੋਇਆ ਹੈ ਅਤੇ ਇਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।”
ਇਮਰਾਨ ਖਾਨ (Imran Khan) ‘ਤੇ ਹੋਏ ਜਾਨਲੇਵਾ ਹਮਲੇ ਦੇ 6 ਦਿਨਾਂ ਬਾਅਦ ਪੰਜਾਬ ਸੂਬੇ ਦੀ ਪੁਲਿਸ ਨੇ ਇਸ ਮਾਮਲੇ ‘ਚ ਮਾਮਲਾ ਦਰਜ ਕੀਤਾ ਹੈ। ਪੰਜਾਬ ਪੁਲਿਸ ਨੇ ਸੁਪਰੀਮ ਕੋਰਟ ਦੇ ਅਲਟੀਮੇਟਮ ਤੋਂ ਬਾਅਦ ਐਫ.ਆਈ.ਆਰ. ਨਜ਼ਰਬੰਦ ਹਮਲਾਵਰ ਨਵੀਦ ਮੁਹੰਮਦ ਬਸ਼ੀਰ ਦਾ ਨਾਂ ਮੁੱਖ ਮੁਲਜ਼ਮ ਵਜੋਂ ਦਰਜ ਕੀਤੀ ਗਈ ਐਫਆਈਆਰ ਵਿੱਚ ਸ਼ਾਮਲ ਕੀਤਾ ਗਿਆ ਹੈ।
ਹਾਲਾਂਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ, ਗ੍ਰਹਿ ਮੰਤਰੀ ਰਾਣਾ ਸਨਾਉੱਲਾ ਅਤੇ ਪਾਕਿਸਤਾਨੀ ਫੌਜ ਦੇ ਸੀਨੀਅਰ ਅਧਿਕਾਰੀ ਮੇਜਰ ਜਨਰਲ ਫੈਜ਼ਲ ਨਸੀਰ ਦਾ ਨਾਂ ਇਸ ‘ਚ ਸ਼ਾਮਲ ਨਹੀਂ ਕੀਤਾ ਗਿਆ ਹੈ। ਇਮਰਾਨ ਖਾਨ ਨੇ ਤਿੰਨਾਂ ‘ਤੇ ਕਤਲ ਦੀ ਸਾਜ਼ਸ਼ ਰਚਣ ਦਾ ਦੋਸ਼ ਲਗਾਇਆ ਸੀ।