Sukhwinder Singh Kotli

ਜਲੰਧਰ ‘ਚ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਸਮੇਤ 150 ਜਣਿਆਂ ਖ਼ਿਲਾਫ FIR ਦਰਜ

ਜਲੰਧਰ, 29 ਅਪ੍ਰੈਲ 2025: ਜਲੰਧਰ ‘ਚ ਛੇ ਦਿਨ ਪਹਿਲਾਂ ਕੁਝ ਲੋਕਾਂ ਨੇ ਜਲੰਧਰ ਦੀ ਇੱਕ ਖੰਡ ਮਿੱਲ ‘ਚ ਲਗਾਏ ਜਾ ਰਹੇ ਸੀਐਨਜੀ ਪਲਾਂਟ ਦੇ ਵਿਰੋਧ ‘ਚ ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ ਨੂੰ ਜਾਮ ਕਰ ਦਿੱਤਾ ਸੀ। ਇਸ ਮਾਮਲੇ ‘ਚ ਜਲੰਧਰ ਦਿਹਾਤੀ ਪੁਲਿਸ ਨੇ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ (Sukhwinder Singh Kotli), ਨਗਰ ਕੌਂਸਲ ਪ੍ਰਧਾਨ ਅਤੇ 150 ਅਣਪਛਾਤੇ ਵਿਅਕਤੀਆਂ ਖ਼ਿਲਾਫ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਜਿਕਯੋਗ ਹੈ ਕਿ ਬੀਤੇ ਦਿਨ ਬੁੱਧਵਾਰ ਨੂੰ ਵਿਧਾਇਕ ਕੋਟਲੀ (Sukhwinder Singh Kotli) ਦੀ ਅਗਵਾਈ ਹੇਠ ਲਗਭਗ 150 ਲੋਕਾਂ ਨੇ ਹਾਈਵੇਅ ਜਾਮ ਕਰ ਦਿੱਤਾ ਅਤੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਹਾਈਵੇਅ ਬੰਦ ਹੋਣ ਕਾਰਨ ਲੰਬਾ ਟ੍ਰੈਫਿਕ ਜਾਮ ਲੱਗ ਗਿਆ। ਜਿਸ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਹੁਣ ਪੁਲਿਸ ਨੇ ਇਸ ਮਾਮਲੇ ‘ਚ ਐਫ.ਆਈ.ਆਰ ਦਰਜ ਕਰ ਲਈ ਹੈ।

ਜਿਕਰਯੋਗ ਹੈ ਕਿ ਕਾਂਗਰਸ ਆਗੂਆਂ ਦੇ ਨਾਲ-ਨਾਲ ਸਮਾਜਿਕ ਸੰਗਠਨਾਂ, ਮਾਰਕੀਟ ਐਸੋਸੀਏਸ਼ਨਾਂ ਅਤੇ ਹੋਰ ਸੰਸਥਾਵਾਂ ਨੇ ਵਿਰੋਧ ਪ੍ਰਦਰਸ਼ਨ ‘ਚ ਹਿੱਸਾ ਲਿਆ। ਜਾਣਕਾਰੀ ਮੁਤਾਬਕ , ਇਹ ਐਫਆਈਆਰ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਦੇ ਅਧਿਕਾਰੀ ਜਸਵੰਤ ਕੁਮਾਰ ਦੇ ਬਿਆਨਾਂ ‘ਤੇ ਦਰਜ ਕੀਤੀ ਹੈ। ਜਸਵੰਤ ਸਿੰਘ NHAI ਦੇ ਸਾਈਟ ਇੰਜੀਨੀਅਰ ਹਨ। ਜਸਵੰਤ ਕੋਲ ਪਠਾਨਕੋਟ ਚੌਕ ਤੋਂ ਜੰਮੂ-ਕਸ਼ਮੀਰ ਤੱਕ ਨਿਗਰਾਨੀ ਹੈ।

Read More: Yudh Nashian Virudh: ਜਲੰਧਰ ਵਿਖੇ ਨਸ਼ਾ ਤਸਕਰਾਂ ਦੀ ਗੈਰ-ਕਾਨੂੰਨੀ ਉਸਾਰੀ ‘ਤੇ ਚੱਲਿਆ ਪੀਲਾ ਪੰਜਾਂ

Scroll to Top