ਚੰਡੀਗੜ, 14 ਅਗਸਤ 2024: ਬਾਬਾ ਗੁਰਵਿੰਦਰ ਸਿੰਘ ਖੇੜੀ ਖ਼ਿਲਾਫ ਫਤਿਹਗੜ੍ਹ ਸਾਹਿਬ ‘ਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ | ਗੁਰਵਿੰਦਰ ਸਿੰਘ ਖੇੜੀ (Gurwinder Singh Kheri) ‘ਤੇ ਉਸਦੇ ਸਹੁਰਾ ਪਰਿਵਾਰ ਨੇ ਗੋਲੀ ਚਲਾਉਣ ਦਾ ਦੋਸ਼ ਲਾਇਆ ਹੈ | ਮਿਲੀ ਜਾਣਕਾਰੀ ਮੁਤਾਬਕ ਥਾਣਾ ਫਤਿਹਗੜ੍ਹ ਸਾਹਿਬ ਵਿਖੇ ਗੁਰਵਿੰਦਰ ਸਿੰਘ ਤੇ ਉਸ ਦੇ ਰਿਸ਼ਤੇਦਾਰ ਪ੍ਰਭਦੀਪ ਸਿੰਘ ਸਮੇਤ ਕਈਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਮਾਮਲੇ ਦੀ ਜਾਣਕਾਰੀ ਦਿੰਦਿਆਂ ਡੀਐਸਪੀ ਸੁਖਨਾਜ਼ ਸਿੰਘ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਵਾਸੀ (Gurwinder Singh Kheri) ਖੇੜੀ ਜੱਟਾਂ ਦਾ ਵਿਆਹ ਸਾਹਿਬਜੀਤ ਕੌਰ ਪੁੱਤਰੀ ਗੁਰਜੀਤ ਕੌਰ ਵਾਸੀ ਮਾਤਾ ਗੁਜਰੀ ਕਲੋਨੀ ਫਤਹਿਗੜ੍ਹ ਸਾਹਿਬ ਨਾਲ ਹੋਇਆ ਸੀ। ਦੋਵਾਂ ਧਿਰਾਂ ‘ਚ ਘਰੇਲੂ ਝਗੜਾ ਚੱਲ ਰਿਹਾ ਹੈ। ਇਸ ਕਾਰਨ ਸੋਮਵਾਰ ਸ਼ਾਮ ਨੂੰ ਵਜੇ ਜਦੋਂ ਗੁਰਵਿੰਦਰ ਸਿੰਘ ਆਪਣੇ ਸਹੁਰੇ ਘਰ ਆਇਆ ਤਾਂ ਦੋਵਾਂ ਧਿਰਾਂ ‘ਚ ਲੜਾਈ ਹੋ ਗਈ। ਗੁਰਵਿੰਦਰ ਸਿੰਘ ਦੀ ਸੱਸ ਗੁਰਜੀਤ ਕੌਰ ਦੇ ਪੱਟ ‘ਚ ਗੋਲੀ ਲੱਗੀ ਹੈ ਅਤੇ ਉਹ ਚੰਡੀਗੜ੍ਹ ਦੇ ਸੈਕਟਰ-32 ਸਥਿਤ ਹਸਪਤਾਲ ‘ਚ ਜ਼ੇਰੇ ਇਲਾਜ਼ ਹੈ |
ਮਾਮਲੇ ‘ਚ ਗੁਰਵਿੰਦਰ ਸਿੰਘ ਖੇੜੀ ਵਾਲੇ ਅਤੇ ਪ੍ਰਭਦੀਪ ਸਿੰਘ ਨੂੰ ਭਾਰਤੀ ਨਿਆਂਇਕ ਸੰਹਿਤਾ ਅਤੇ ਅਸਲਾ ਐਕਟ ਦੀਆਂ ਧਾਰਾਵਾਂ 109, 333, 191, 190 ਤਹਿਤ ਨਾਮਜ਼ਦ ਕੀਤਾ ਹੈ।