July 7, 2024 7:58 am
Traffic Rules

ਜਲੰਧਰ ‘ਚ ਡੀ-ਮਾਰਟ ਖ਼ਿਲਾਫ਼ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ‘ਤੇ FIR ਦਰਜ

ਚੰਡੀਗੜ੍ਹ, 17 ਦਸੰਬਰ 2023: ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੱਜ ਡੀ-ਮਾਰਟ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਇਹ ਮਾਮਲਾ ਟਰੈਫਿਕ ਨਿਯਮਾਂ (Traffic Rules) ਦੀ ਉਲੰਘਣਾ ਦੀਆਂ ਧਾਰਾਵਾਂ ਤਹਿਤ ਦਰਜ ਕੀਤਾ ਹੈ। ਕਮਿਸ਼ਨਰੇਟ ਪੁਲਿਸ ਨੇ ਕੱਲ੍ਹ ਇਸ ਸਬੰਧੀ ਸ੍ਰੀ ਗੁਰੂ ਨਾਨਕ ਮਿਸ਼ਨ ਚੌਕ ਸਥਿਤ ਡੀ-ਮੋਰਟ ਨੂੰ ਨੋਟਿਸ ਵੀ ਜਾਰੀ ਕੀਤਾ ਸੀ। ਪਰ ਕੰਪਨੀ ਵੱਲੋਂ ਡੀ-ਮਾਰਟ ਦੇ ਬਾਹਰ ਟਰੈਫਿਕ ਸਬੰਧੀ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਕੇਸ ਦਰਜ ਕਰਨ ਦੀ ਪੁਸ਼ਟੀ ਕੀਤੀ ਹੈ।

ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਕਰੀਬ 4 ਦਿਨ ਪਹਿਲਾਂ ਸ਼ਹਿਰ ਦੇ 80 ਨਾਜਾਇਜ਼ ਕਬਜ਼ਿਆਂ ਵਾਲਿਆਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ। ਇਸ ਸਬੰਧੀ ਸੋਮਵਾਰ ਨੂੰ 6 ਜਣਿਆਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਇਸ ਦੇ ਨਾਲ ਹੀ ਬਾਕੀਆਂ ਖ਼ਿਲਾਫ਼ ਵੀ ਛੇਤੀ ਕਾਰਵਾਈ ਕੀਤੀ ਜਾਵੇਗੀ।

ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਸ਼ਹਿਰ ਵਿੱਚ ਕੁੱਲ 21 ਸੜਕਾਂ ਦੀ ਪਛਾਣ ਕੀਤੀ ਗਈ ਹੈ। ਜਿਨ੍ਹਾਂ ਸੜਕਾਂ ‘ਤੇ ਪੁਲਿਸ ਨੇ ਧਾਰਾ 144 ਲਗਾ ਦਿੱਤੀ ਹੈ। ਜਿਸ ਤਹਿਤ 21 ਸੜਕਾਂ ‘ਤੇ ਬਹੁਤ ਜ਼ਿਆਦਾ ਭੀੜ ਵਾਲੇ ਇਲਾਕਿਆਂ ਨੂੰ ਵਨ ਵੇਅ ਸਮੇਤ ਹੋਰ ਪਹਿਲੂਆਂ (Traffic Rules) ਸਬੰਧੀ ਨੋ ਟਾਲਰੈਂਸ ਜ਼ੋਨ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਹ ਰੂਟ ਆਵਾਜਾਈ ਦੇ ਸੁਚਾਰੂ ਪ੍ਰਵਾਹ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤਾ ਗਿਆ ਹੈ |