Site icon TheUnmute.com

ਸਵਾਤੀ ਮਾਲੀਵਾਲ ਨਾਲ ਦੁਰਵਿਵਹਾਰ ਮਾਮਲੇ ‘ਚ ਕੇਜਰੀਵਾਲ ਦੇ ਪੀਏ ਖ਼ਿਲਾਫ਼ FIR ਦਰਜ

Swati Maliwal

ਚੰਡੀਗੜ੍ਹ, 17 ਮਈ 2024: ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ (Swati Maliwal) ਨਾਲ ਕੁੱਟਮਾਰ ਅਤੇ ਦੁਰਵਿਵਹਾਰ ਦੇ ਇਲਜ਼ਾਮ ਵਿੱਚ ਮੁੱਖ ਮੰਤਰੀ ਕੇਜਰੀਵਾਲ ਦੇ ਪੀਏ ਬਿਭਵ ਦੇ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਇਸ ਐਫਆਈਆਰ ਮੁਤਾਬਕ ਸਵਾਤੀ ਜਦੋਂ ਕੇਜਰੀਵਾਲ ਨੂੰ ਮਿਲਣ ਆਈ ਤਾਂ ਉਸ ਦੀ ਥਾਂ ‘ਤੇ ਪੀਏ ਬਿਭਵ ਆਇਆ। ਉਨ੍ਹਾਂ ਦੋਸ਼ ਲਾਇਆ ਹੈ ਕਿ ਉਨ੍ਹਾਂ ਨਾਲ ਦੁਰਵਿਵਹਾਰ ਕੀਤਾ ਅਤੇ ਕੁੱਟਮਾਰ ਕੀਤੀ।

ਸਵਾਤੀ ਮਾਲੀਵਾਲ (Swati Maliwal) ਨੇ ਸ਼ੁੱਕਰਵਾਰ ਨੂੰ ਤੀਸ ਹਜ਼ਾਰੀ ਕੋਰਟ ‘ਚ ਮੈਜਿਸਟ੍ਰੇਟ ਦੇ ਸਾਹਮਣੇ ਆਪਣਾ ਬਿਆਨ ਦਰਜ ਕਰਵਾਇਆ। ਇਸ ਤੋਂ ਪਹਿਲਾਂ ਵੀਰਵਾਰ ਰਾਤ ਕਰੀਬ 11 ਵਜੇ ਦਿੱਲੀ ਪੁਲਿਸ ‘ਆਪ’ ਸੰਸਦ ਸਵਾਤੀ ਮਾਲੀਵਾਲ ਨਾਲ ਏਮਜ਼ ਪਹੁੰਚੀ ਸੀ। ਜਿੱਥੇ ਉਸ ਦਾ ਮੈਡੀਕਲ ਕਰਵਾਇਆ ਗਿਆ।

ਦਿੱਲੀ ਪੁਲਿਸ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਦੇ ਘਰ ਜਾ ਕੇ ਘਟਨਾ ਸਥਾਨ ‘ਤੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਬਿਆਨ ਦਰਜ ਕਰ ਸਕਦੀ ਹੈ, ਜਿਸ ‘ਚ ਕਰੀਬ 10 ਪੁਲਿਸ ਟੀਮਾਂ ਪੂਰੇ ਮਾਮਲੇ ਦੀ ਜਾਂਚ ਕਰ ਰਹੀਆਂ ਹਨ, ਜਿਨ੍ਹਾਂ ‘ਚੋਂ ਚਾਰ ਟੀਮਾਂ ਦੇ ਨਿੱਜੀ ਸਕੱਤਰ ਬਿਭਵ ਕੁਮਾਰ ਦੇ ਟਿਕਾਣੇ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪੁਲਿਸ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਰਿਸ਼ਵ ਕੁਮਾਰ ਪੰਜਾਬ ਵਿੱਚ ਹੈ।

Exit mobile version