July 2, 2024 7:10 pm
Dera chief Ram Rahim

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ‘ਚ ਡੇਰਾ ਮੁਖੀ ਰਾਮ ਰਹੀਮ ਖ਼ਿਲਾਫ਼ ਜਲੰਧਰ ‘ਚ FIR ਦਰਜ

ਚੰਡੀਗੜ੍ਹ, 09 ਮਾਰਚ 2023: ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ (Dera chief Ram Rahim) ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਜਲੰਧਰ ਦੇ ਪਤਾਰਾਂ ਥਾਣੇ ਵਿੱਚ ਦਰਜ ਕੀਤਾ ਗਿਆ ਹੈ। ਰਾਮ ਰਹੀਮ ‘ਤੇ ਪੈਰੋਲ ਦੌਰਾਨ ਸ਼੍ਰੀ ਗੁਰੂ ਰਵਿਦਾਸ ਜੀ ਅਤੇ ਭਗਤ ਕਬੀਰ ਦੇ ਇਤਿਹਾਸ ਨੂੰ ਗਲਤ ਢੰਗ ਨਾਲ ਪੇਸ਼ ਕਰਨ ਦੇ ਦੋਸ਼ ਲਗਾਏ ਗਏ ਹਨ।

ਜ਼ਿਕਰਯੋਗ ਹੈ ਕਿ ਦੋ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਡੇਰਾ ਮੁਖੀ ਰਾਮ ਰਹੀਮ ਜੇਲ੍ਹ ਵਿੱਚ ਸ਼ਜਾ ਕੱਟ ਰਿਹਾ ਹੈ। ਪਿਛਲੇ ਸਮੇਂ ਦੌਰਾਨ ਉਹ ਪੈਰੋਲ ‘ਤੇ ਬਾਹਰ ਸੀ। ਰਾਮ ਰਹੀਮ ਦੀ ਪੈਰੋਲ ‘ਤੇ ਬਾਹਰ ਆਉਣ ਦਾ ਵੀ ਮੁੱਦਾ ਕਾਫੀ ਭਖਿਆ ਸੀ, ਜਿੱਥੇ ਰਾਮ ਰਹੀਮ ਦੀ ਪੈਰੋਲ ਦਾ ਵਿਰੋਧ ਵੀ ਹੋਇਆ |

ram rahim