July 7, 2024 10:06 pm
Shiromani Akali Dal

ਮਜੀਠੀਆ ਖਿਲ਼ਾਫ FIR ਦਰਜ ਹੋਣ ‘ਤੇ ਅਕਾਲੀ ਵਰਕਰਾਂ ਨੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ

ਚੰਡੀਗੜ੍ਹ 21 ਦਸੰਬਰ 2021: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਦੇ ਖ਼ਿਲਾਫ਼ FIR ਦਰਜ ਹੋਈ | ਜਿਸਤੋਂ ਬਾਅਦ ਪੰਜਾਬ ਸਰਕਾਰ ਵਲੋਂ ਕੀਤੀ ਕਾਰਵਾਈ ਨੂੰ ਲੈ ਕੇ ਨਾਭਾ ਵਿਖੇ ਅਕਾਲੀ ਦਲ ਭਾਜਪਾ ਗੱਠਜੋੜ ਦੇ ਉਮੀਦਵਾਰ ਬਾਬੂ ਕਬੀਰ ਦਾਸ ਦੀ ਅਗਵਾਈ ਵਿਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ |

ਗੱਲਬਾਤ ਦੌਰਾਨ ਬਾਬੂ ਕਬੀਰ ਦਾਸ ਬਬਲੂ ਖੋਰਾ, ਵਿਕਰਮਜੀਤ ਸਿੰਘ ਚੌਹਾਨ, ਸਾਬਕਾ ਪ੍ਰਧਾਨ ਗੁਰਸੇਵਕ ਸਿੰਘ ਗੋਲੂ,ਕੌਂਸਲਰ ਹਰਪ੍ਰੀਤ ਸਿੰਘ ਨੇ ਸਾਂਝੇ ਤੌਰ ‘ਤੇ ਕਾਂਗਰਸ ਦੀ ਨਿੰਦਾ ਕੀਤੀ ਅਤੇ ਕਿਹਾ ਕਾਂਗਰਸ ਪਾਰਟੀ ਦੀ ਇਹ ਬੌਖਲਾਹਟ ਦੀ ਨਿਸ਼ਾਨੀ ਹੈ ਅਤੇ ਸਾਜ਼ਿਸ਼ ਦੇ ਤਹਿਤ ਮਾਮਲਾ ਝੂਠਾ ਦਰਜ ਕੀਤਾ ਗਿਆ ਹੈ | ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਮਜੀਠੀਆ ਦੀ ਗ੍ਰਿਫ਼ਤਾਰੀ ਹੋਈ ਤਾਂ ਸਮੁੱਚੇ ਪੰਜਾਬ ਵਿਚ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ