fir against Majithia

ਬਿਕਰਮ ਮਜੀਠੀਆ ‘ਤੇ ਆਈ ਕੋਈ ਵੀ ਆਂਚ ਤਾਂ ਇੱਟ ਨਾਲ ਇੱਟ ਖੜਕਾ ਦਿਆਂਗੇ : ਅਕਾਲੀ ਵਰਕਰ

ਚੰਡੀਗੜ੍ਹ 21 ਦਸੰਬਰ 2021: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਮਾਝੇ ਦੇ ਜਰਨੈਲ ਸਰਦਾਰ ਬਿਕਰਮ ਸਿੰਘ ਮਜੀਠੀਆ (Bikram Singh Majithia) ਦੇ ਖਿਲਾਫ ਮਾਮਲਾ ਦਰਜ ਹੋਣ ਤੋਂ ਬਾਅਦ ਅਕਾਲੀ ਦਲ ਦਾ ਰੋਸ਼ ਹੁਣ ਕਾਂਗਰਸ ਪਾਰਟੀ ਦੇ ਨੇਤਾਵਾਂ ਦੇ ਖਿਲਾਫ ਨਿਕਲਣਾ ਸ਼ੁਰੂ ਹੋ ਚੁੱਕਾ ਹੈ ਅਤੇ ਗੱਲ ਕੀਤੀ ਜਾਵੇ ਅੰਮ੍ਰਿਤਸਰ ਦੇ ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਹਲਕੇ ਪੂਰਬੀ ਵਿੱਚ ਜਦੋਂ ਨਵਜੋਤ ਸਿੰਘ ਸਿੱਧੂ ਇਕ ਸਮਾਗਮ ਚ ਸ਼ਿਰਕਤ ਕਰਨ ਲਈ ਪਹੁੰਚ ਰਹੇ ਸਨ | ਤਾਂ ਰਸਤੇ ਵਿੱਚ ਅਕਾਲੀ ਦਲ ਵੱਲੋਂ ਕਾਲੀਆਂ ਝੰਡੀਆਂ ਵਿਖਾ ਕੇ ਉਸ ਦਾ ਵਿਰੋਧ ਕੀਤਾ ਗਿਆ | ਉੱਥੇ ਹੀ ਅਕਾਲੀ ਦਲ ਦੇ ਵਰਕਰਾਂ ਦਾ ਕਹਿਣਾ ਹੈ ਕਿ ਜੋ ਮਾਮਲਾ ਬਿਕਰਮ ਸਿੰਘ ਮਜੀਠੀਆ ਤੇ ਦਰਜ ਕੀਤਾ ਗਿਆ ਹੈ ,ਉਹ ਸਰਾਸਰ ਝੂਠਾ ਹੈ ਅਤੇ ਅਸੀਂ ਇਸੇ ਦਾ ਹੀ ਵਿਰੋਧ ਕਰ ਰਹੇ ਹਾਂ |

ਦੂਸਰੇ ਪਾਸੇ ਉਹਨਾ ਨੇ ਕਿਹਾ ਕਿ ਪੰਜ ਸਾਲ ਬੀਤਣ ਦੇ ਬਾਅਦ ਹੁਣ ਨਵਜੋਤ ਸਿੰਘ ਸਿੱਧੂ  (Navjot Singh Sidhu) ਨੂੰ ਵੇਖ ਕੇ ਹਲਕੇ ਦੀ ਯਾਦ ਆਈ ਹੈ ਅਤੇ ਹੁਣ ਇਹ ਵਿਚਰਨਾ ਸ਼ੁਰੂ ਹੋ ਚੁੱਕਾ ਹੈ | ਉਨ੍ਹਾਂ ਨੇ ਕਿਹਾ ਕਿ ਇਹ ਕੁੰਭਕਰਨ ਦੀ ਨੀਂਦ ਸੁੱਤਾ ਹੋਇਆ ਸੀ ਅਤੇ ਜਦੋਂ ਇਹ ਚੋਣਾਂ ਨੇੜੇ ਆ ਰਹੀਆਂ ਹਨ ਉਦੋਂ ਹੀ ਹੁਣ ਇਸ ਵੱਲੋਂ ਹਲਕੇ ਵਿਚ ਪਹੁੰਚਿਆ ਪਹੁੰਚ ਕੇ ਸੰਗਤ ਦਰਸ਼ਨ ਦੇ ਕੰਮ ਸ਼ੁਰੂ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਜੇਕਰ ਬਿਕਰਮ ਸਿੰਘ ਮਜੀਠੀਆ (Bikram Singh Majithia) ਦੇ ਉੱਤੇ ਕੋਈ ਵੀ ਆਂਚ ਆਈ ਤਾਂ ਅਸੀਂ ਇਨ੍ਹਾਂ ਦੀ ਇੱਟ ਨਾਲ ਇੱਟ ਖੜਕਾ ਦਿਆਂਗੇ ਅਤੇ ਇਸ ਪ੍ਰਦਰਸ਼ਨ ਦੇ ਵਿਚ ਜਿੱਥੇ ਪੁਰਸ਼ਾਂ ਦੇ ਨਾਲ ਨਾਲ ਇਸਤਰੀਆਂ ਵੀ ਮੌਜੂਦ ਸਨ ਅਤੇ ਉਨ੍ਹਾਂ ਵੱਲੋਂ ਵੀ ਨਵਜੋਤ ਸਿੰਘ ਸਿੱਧੂ ਦਾ ਤਿੱਖਾ ਵਿਰੋਧ ਕੀਤਾ ਗਿਆ |

ਇੱਥੇ ਜ਼ਿਕਰਯੋਗ ਹੈ ਕਿ ਅੱਜ ਸਵੇਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਵੱਲੋਂ ਵੀ ਬਿਕਰਮ ਸਿੰਘ ਮਜੀਠੀਆ ਦੇ ਉੱਪਰ ਹੋਏ ਪਰਚੇ ਤੇ ਬੋਲਦੇ ਹੋਏ ਕਿਹਾ ਗਿਆ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਬਣਦੀ ਹੈ | ਜਿਸ ਵਿਅਕਤੀ ਵੱਲੋਂ ਵੀ ਇਹ ਪਰਚਾ ਦਰਜ ਕੀਤਾ ਗਿਆ ਉਸ ਨੂੰ ਡਿਸਮਿਸ ਕੀਤਾ ਜਾਵੇਗਾ ਉੱਥੇ ਹੁਣ ਵੇਖਣਾ ਹੋਵੇਗਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਪੁਲਸ ਹਿਰਾਸਤ ਚ ਲੈਂਦੀ ਹੈ ਜਾਂ ਇਸ ਉੱਤੇ ਰਾਜਨੀਤੀ ਕੀਤੀ ਜਾਂਦੀ ਹੈ
ਉਹਦੇ ਨਵਜੋਤ ਸਿੰਘ ਸਿੱਧੂ ਵੱਲੋਂ ਆਪਣਾ ਪ੍ਰੋਗਰਾਮ ਵੀ ਵੇਰਕੇ ਹਲਕੇ ਵਿੱਚ ਕੀਤਾ ਗਿਆ ਅਤੇ ਕਈ ਜੁਆਇਨਿੰਗ ਵੀ ਨਵਜੋਤ ਸਿੰਘ ਸਿੱਧੂ ਵੱਲੋਂ ਕਰਵਾਈਆਂ ਗਈਆਂ |

Scroll to Top