July 7, 2024 2:58 pm
Tamil Nadu

ਤਾਮਿਲਨਾਡੂ ਵਿਖੇ ਪਟਾਕਾ ਫੈਕਟਰੀ ‘ਚ ਲੱਗੀ ਅੱਗ, 3 ਜਣਿਆ ਦੀ ਹੋਈ ਮੌਤ

ਚੰਡੀਗੜ੍ਹ 23 ਜੂਨ 2022: ਤਾਮਿਲਨਾਡੂ (Tamil Nadu) ਦੇ ਕੂਡਾਲੋਰ ਜ਼ਿਲ੍ਹੇ ਦੇ ਐਮ ਪੁਥੁਰ ਪਿੰਡ ਵਿੱਚ ਇੱਕ ਪਟਾਕੇ ਉਤਪਾਦਨ ਯੂਨਿਟ ਵਿੱਚ ਅੱਗ ਲੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਇਹ ਸਥਾਨ ਇੱਥੋਂ ਕਰੀਬ 174 ਕਿਲੋਮੀਟਰ ਦੂਰ ਹੈ। ਇਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।

ਤਾਮਿਲਨਾਡੂ ਵਿੱਚ 24 ਘੰਟਿਆਂ ਵਿੱਚ ਪਟਾਕਿਆਂ ਦੀ ਫੈਕਟਰੀ ਜਾਂ ਦੁਕਾਨ ਵਿੱਚ ਅੱਗ ਲੱਗਣ ਦੀ ਇਹ ਦੂਜੀ ਘਟਨਾ ਹੈ। ਦਿਡੀਗੁਲ ਜ਼ਿਲ੍ਹੇ ‘ਚ ਬੁੱਧਵਾਰ ਨੂੰ ਪਟਾਕਿਆਂ ਦੀ ਦੁਕਾਨ ‘ਚ ਅੱਗ ਲੱਗ ਗਈ। ਇਹ ਹਾਦਸਾ ਜ਼ਿਲ੍ਹਾ ਕੁਲੈਕਟਰ ਦਫ਼ਤਰ ਦੇ ਸਾਹਮਣੇ ਸਥਿਤ ਅਰੁਣਾਚਲਮ ਨਗਰ, ਚੇਨਮਨਾਇਕਨਪੱਟੀ ਵਿੱਚ ਸਥਿਤ ਪਟਾਕਿਆਂ ਦੀ ਦੁਕਾਨ ਅਰਜੁਨ ਪਟਾਕਿਆਂ ਦੀ ਦੁਕਾਨ ਵਿੱਚ ਵਾਪਰਿਆ। ਇਸ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਵਪਾਰੀ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ।

ਦੱਸਿਆ ਜਾ ਰਿਹਾ ਹੈ ਕਿ ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਤਿੰਨ-ਤਿੰਨ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਾਦਸੇ ਵਿੱਚ ਜ਼ਖ਼ਮੀ ਹੋਈ ਨੇਲੀਕੁੱਪਮ ਪਿੰਡ ਦੀ ਵਸੰਤਾ ਦਾ ਚੰਗਾ ਇਲਾਜ ਕੀਤਾ ਜਾਵੇ।