July 2, 2024 9:02 pm
Amritsar

ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ‘ਚ ਅੱਗ ਲੱਗਣ ਦੀ ਘਟਨਾ ਮੰਦਭਾਗੀ : CM ਭਗਵੰਤ ਮਾਨ

ਚੰਡੀਗੜ੍ਹ 14 ਮਈ 2022: ਅੰਮ੍ਰਿਤਸਰ (Amritsar) ਦੇ ਸਰਕਾਰੀ ਗੁਰੂ ਨਾਨਕ ਦੇਵ ਹਸਪਤਾਲ (Government Guru Nanak Dev Hospital)ਦੀ ਓ.ਪੀ.ਡੀ-ਕੰਮ-ਐਚ.ਆਰ ਇਮਾਰਤ ਵਿਚ ਭਿਆਨਕ ਅੱਗ ਲੱਗ ਗਈ | ਇਸ ਭਿਆਨਕ ਹਾਦਸੇ ਦੌਰਾਨ ਮਰੀਜ਼ਾਂ ‘ਚ ਹਫ਼ੜਾ-ਦਫ਼ੜੀ ਮਚ ਗਈ | ਇਸ ਦੌਰਾਨ ਮੁਸ਼ਕਿਲ ਦੇ ਨਾਲ ਹਸਪਤਾਲ ਪ੍ਰਸ਼ਾਸਨ ਤੇ ਦਮਕਲ ਵਿਭਾਗ ਵੱਲੋਂ ਮੌਕੇ ਤੇ ਪਹੁੰਚ ਕੇ ਵਾਰਡ ਦੇ ਅੰਦਰ ਦਾਖ਼ਲ ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਲਿਆਂਦਾ ਗਿਆ ਹੈ | ਇਸ ਘਟਨਾ ‘ਤੇ ਪੰਜਾਬ ਮੁੱਖ ਮੰਤਰੀ ਨੇ ਟਵੀਟ ਕਰ ਕਰ ਮੰਦਭਾਗੀ ਦੱਸਿਆ |

ਸੀ ਐੱਮ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਸ੍ਰੀ ਅੰਮ੍ਰਿਤਸਰ ਸਾਹਿਬ (Amritsar) ਵਿਖੇ ਗੁਰੂ ਨਾਨਕ ਹਸਪਤਾਲ ਵਿੱਚ ਅੱਗ ਲੱਗਣ ਦੀ ਮੰਦਭਾਗੀ ਘਟਨਾ ਦੀ ਖ਼ਬਰ ਮਿਲੀ ਹੈ । ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਵਲੋਂ ਮੁਸਤੈਦੀ ਨਾਲ ਹਲਾਤਾਂ ‘ਤੇ ਕਾਬੂ ਪਾ ਰਹੇ ਹਨ । ਉਨ੍ਹਾਂ ਕਿਹਾ ਕਿ ਪਰਮਾਤਮਾ ਦੀ ਮਿਹਰ ਸਦਕਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ ਘਟਨਾ ਦੀ ਜਗ੍ਹਾ ‘ਤੇ ਪਹੁੰਚ ਚੁੱਕੇ ਹਨ ..ਮੈਂ ਲਗਾਤਾਰ ਰਾਹਤ ਕੰਮਾਂ ‘ਤੇ ਨਜ਼ਰ ਰੱਖ ਰਿਹਾ ਹਾਂ |

mann tweet