Site icon TheUnmute.com

ਚੀਫ਼ ਖ਼ਾਲਸਾ ਦੀਵਾਨ ਸਕੂਲ ‘ਚ ਲੱਗੀ ਅੱਗ, ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ

ਚੀਫ਼ ਖ਼ਾਲਸਾ ਦੀਵਾਨ ਸਕੂਲ

ਚੰਡੀਗੜ੍ਹ 13 ਅਪ੍ਰੈਲ 2022: ਚੀਫ਼ ਖ਼ਾਲਸਾ ਦੀਵਾਨ ਸਕੂਲ ਦੇ ਏ.ਸੀ. ਦੇ ਕੰਪ੍ਰੈਸਰ ‘ਚ ਅੱਜ ਯਾਨੀ ਬੁੱਧਵਾਰ ਦੁਪਹਿਰ ਨੂੰ ਅਚਾਨਕ ਅੱਗ ਲੱਗ ਗਈ | ਅੱਗ ਲੱਗਣ ਦਾ ਕਾਰਨ ਸ਼ੋਰਟ ਸਰਕਟ ਦਸਿਆ ਜਾ ਰਿਹਾ ਹੈ । ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸਕੂਲ ਵਿਅਸਤ ਸੀ ਤੇ ਸਕੂਲ ‘ਚ ਬੱਚੇ ਪੜ੍ਹ ਰਹੇ ਸਨ। ਇਸ ਦੌਰਾਨ ਸਕੂਲ ਮੈਨੇਜਮੈਂਟ ਵਲੋਂ ਕਿਸੇ ਤਰ੍ਹਾਂ ਸਭ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ।

ਇਸ ਘਟਨਾ ਤੋਂ ਬਾਅਦ ਹੀ ਕੁਝ ਜਮਾਤਾਂ ਨੂੰ ਛੁੱਟੀ ਦੇ ਦਿੱਤੀ ਗਈ।ਸਕੂਲ ਮੈਨੇਜਮੈਂਟ ਨੇ ਸਭ ਤੋਂ ਪਹਿਲਾਂ ਆਪਣੇ ਪੱਧਰ ‘ਤੇ ਅੱਗ ਬੁਝਾਊ ਯੰਤਰਾਂ ਨਾਲ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ।ਇਸ ਦੌਰਾਨ ਫਾਇਰ ਬ੍ਰਿਗੇਡ ਵਿਭਾਗ ਨੂੰ ਵੀ ਘਟਨਾ ਦੀ ਸੂਚਨਾ ਦਿੱਤੀ ਗਈ। ਅੱਗ ਬੁਝਾਉਣ ਲਈ ਅੱਗ ਬੁਝਾਊ ਵਿਭਾਗ ਦੇ ਦਫ਼ਤਰ ਦੀਆਂ ਦੋ ਗੱਡੀਆਂ ਸਕੂਲ ਦੇ ਅੰਦਰ ਪਹੁੰਚੀਆਂ, ਅੱਗ ‘ਤੇ ਕਰੀਬ 20 ਮਿੰਟਾਂ ‘ਚ ਹੀ ਕਾਬੂ ਪਾ ਲਿਆ ਗਿਆ। ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।

ਇਸ ਸਬੰਧ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਦਫ਼ਤਰ ਇੰਚਾਰਜ ਸੁਖਮਿੰਦਰ ਸਿੰਘ ਪ੍ਰਿੰਸ ਨੇ ਦੱਸਿਆ ਕਿ ਸ਼ਾਰਟ ਸਰਕਟ ਕਾਰਨ ਅਚਾਨਕ ਅੱਗ ਲੱਗੀ, ਜਿਸ ਨੂੰ ਮੌਕੇ ਤੇ ਸਟਾਫ ਨੂੰ ਕਾਬੂ ਪਾ ਲਿਆ ਗਿਆ। ਸਕੂਲ ਵਿੱਚ ਬੱਚਿਆਂ ਨੂੰ ਇਸ ਤੋਂ ਬਾਅਦ ਛੁੱਟੀ ਕਰ ਦਿੱਤੀ ਗਈ।

Exit mobile version