ਚੰਡੀਗੜ੍ਹ, 28 ਮਈ 2024: ਪੂਰਬੀ ਦਿੱਲੀ ਦੇ ਵਿਵੇਕ ਵਿਹਾਰ ਸਥਿਤ ਬੇਬੀ ਕੇਅਰ ਹਸਪਤਾਲ ਵਿੱਚ ਅੱਗ ਲੱਗਣ ਤੋਂ ਬਾਅਦ ਇੱਕ ਹੋਰ ਜਾਣਕਾਰੀ ਸਾਹਮਣੇ ਆਈ ਹੈ। ਬਾਹਰੀ ਦਿੱਲੀ ਦੇ ਪੱਛਮੀ ਵਿਹਾਰ ਇਲਾਕੇ ਦੇ ਆਈ ਮੰਤਰਾ ਹਸਪਤਾਲ (Eye Mantra Hospital) ਵਿੱਚ ਮੰਗਲਵਾਰ ਨੂੰ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ 5-6 ਗੱਡੀਆਂ ਨਾਲ ਮੌਕੇ ‘ਤੇ ਪਹੁੰਚ ਗਈ। ਸ਼ਾਰਟ ਸਰਕਟ ਕਾਰਨ ਏ.ਸੀ ਨੂੰ ਅੱਗ ਲੱਗ ਗਈ।
ਦੱਸਿਆ ਜਾ ਰਿਹਾ ਹੈ ਵਿਵੇਕ ਵਿਹਾਰ ਦੇ ਬੇਬੀ ਕੇਅਰ ਨਿਊ ਬੋਰਨ ਹਸਪਤਾਲ ਵਿੱਚ ਅੱਗ ਲੱਗਣ ਦੀ ਇਹ ਪਹਿਲੀ ਘਟਨਾ ਨਹੀਂ ਹੈ। ਜੇਕਰ ਫਾਇਰ ਵਿਭਾਗ ਦੇ ਅੰਕੜਿਆਂ ‘ਤੇ ਨਜ਼ਰ ਮਾਰੀਏ ਤਾਂ ਪਿਛਲੇ ਢਾਈ ਸਾਲਾਂ ਦੌਰਾਨ ਦਿੱਲੀ ਦੇ ਵੱਖ-ਵੱਖ ਹਸਪਤਾਲਾਂ ‘ਚ ਅੱਗ ਲੱਗਣ ਦੀਆਂ 77 ਘਟਨਾਵਾਂ ਸਾਹਮਣੇ ਆਈਆਂ ਹਨ। ਇਨ੍ਹਾਂ ਵਿੱਚ ਏਮਜ਼, ਸਫਦਰਜੰਗ, ਆਰਐਮਐਲ ਵਰਗੇ ਹਸਪਤਾਲ ਵੀ ਸ਼ਾਮਲ ਹਨ।
ਦਿੱਲੀ ਦੇ ਵਿਵੇਕ ਵਿਹਾਰ ਸਥਿਤ ਬੇਬੀ ਕੇਅਰ ਨਿਊ ਬਰਨ ਹਸਪਤਾਲ ‘ਚ ਸ਼ਨੀਵਾਰ ਰਾਤ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਸੱਤ ਮਾਸੂਮਾਂ ਦੀ ਮੌਤ ਹੋ ਗਈ ਸੀ। ਹਾਦਸੇ ਦੇ ਸਮੇਂ ਹਸਪਤਾਲ ‘ਚ ਕੁੱਲ 12 ਨਵਜੰਮੇ ਬੱਚੇ ਦਾਖਲ ਸਨ।