July 2, 2024 6:42 pm
GST building

ਜਲੰਧਰ ਵਿਖੇ ਜੀਐਸਟੀ ਬਿਲਡਿੰਗ ‘ਚ ਲੱਗੀ ਅੱਗ, ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਟੀਮ

ਚੰਡੀਗੜ੍ਹ, 12 ਜੂਨ, 2024: ਜਲੰਧਰ ‘ਚ ਅੱਜ ਜੀਐਸਟੀ ਬਿਲਡਿੰਗ (GST building) ਦੀ 5ਵੀਂ ਮੰਜ਼ਿਲ ‘ਤੇ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਚਸ਼ਮਦੀਦਾਂ ਮੁਤਾਬਕ ਅੰਦਰ 5 ਵੱਖ-ਵੱਖ ਵਿਭਾਗ ਹਨ ਅਤੇ ਇਨ੍ਹਾਂ ਵਿਭਾਗਾਂ ਵਿੱਚ ਮੁਲਾਜ਼ਮ ਕੰਮ ਕਰ ਰਹੇ ਸਨ।

ਇਸ ਦੌਰਾਨ ਮੌਕੇ ‘ਤੇ ਇਮਾਰਤ (GST building) ਨੂੰ ਅੰਦਰੋਂ ਖਾਲੀ ਕਰਵਾ ਲਿਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਸਮੇਤ ਕਈ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।