Faridabad

ਫਰੀਦਾਬਾਦ ਦੀ ਬੈਟਰੀ ਬਣਾਉਣ ਵਾਲੀ ਫੈਕਟਰੀ ‘ਚ ਲੱਗੀ ਭਿਆਨਕ ਅੱਗ, 3 ਜਣਿਆਂ ਦੀ ਮੌਤ

ਚੰਡੀਗੜ੍ਹ 21 ਮਈ 2022: ਇਸ ਸਮੇ ਦੀ ਵੱਡੀ ਖ਼ਬਰ ਫਰੀਦਾਬਾਦ (Faridabad) ’ਚ ਇਕ ਬੈਟਰੀ ਬਣਾਉਣ ਵਾਲੀ ਫੈਕਟਰੀ (battery factory) ’ਚ ਅੱਜ ਯਾਨੀ ਸ਼ਨੀਵਾਰ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿਚ 3 ਜਣਿਆਂ ਦੀ ਮੌਤ ਹੋ ਗਈ ਹੈ । ਇਸ ਦੌਰਾਨ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਅੱਗ ਬੁਝਾਉਣ ਲਈ ਪਹੁੰਚੀਆਂ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਅੱਗ ’ਤੇ ਕਾਬੂ ਪਾਉਣ ’ਚ ਜੁਟੀ ਹੋਈ ਹੈ। ਜਾਣਕਾਰੀ ਮੁਤਾਬਕ ਅੱਗ ਜਿਸ ਸਮੇਂ ਲੱਗੀ, ਉਸ ਸਮੇਂ ਫੈਕਟਰੀ ’ਚ ਕਾਮੇ ਕੰਮ ਕਰ ਰਹੇ ਸਨ।

ਜਿਕਰਯੋਗ ਇਹ ਕਿ ਫਰੀਦਾਬਾਦ ਦੇ ਅਨੰਗਪੁਰ ’ਚ ਇਕ ਹਫ਼ਤੇ ਪਹਿਲਾਂ ਵੀ ਇਕ ਕੈਮੀਕਲ ਫੈਕਟਰੀ ’ਚ ਅੱਗ ਲੱਗੀ ਸੀ। ਉਸ ਸਮੇਂ ਫਾਇਰ ਬ੍ਰਿਗੇਡ ਦੀਆਂ 15 ਗੱਡੀਆਂ ਨੇ ਸਖ਼ਤ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਸੀ। ਹਾਦਸੇ ’ਚ ਕਿਸੇ ਵੀ ਵਿਅਕਤੀ ਦੀ ਜਾਨ ਨਹੀਂ ਗਈ ਸੀ।

Scroll to Top