Vigilance Bureau

NOC ਜਾਰੀ ਕਰਨ ਦੇ ਬਦਲੇ ਰਿਸ਼ਵਤ ਲੈਂਦਾ ਫਾਇਰ ਅਫ਼ਸਰ ਵਿਜੀਲੈਂਸ ਵੱਲੋਂ ਗ੍ਰਿਫਤਾਰ

ਚੰਡੀਗੜ, 04 ਅਕਤੂਬਰ 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਇੱਕ ਫਾਇਰ ਅਫ਼ਸਰ ਨੂੰ ਰਿਸ਼ਵਤ ਲੈਣ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਹੈ | ਗ੍ਰਿਫਤਾਰ ਫਾਇਰ ਅਫ਼ਸਰ ਤਰਸੇਮ ਸਿੰਘ ਬਰਨਾਲਾ ਵਿਖੇ ਤਾਇਨਾਤ ਸੀ | ਵਿਜੀਲੈਂਸ ਨੇ ਤਰਸੇਮ ਸਿੰਘ ਨੂੰ 40 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਮਾਮਲੇ ਬਾਰੇ ਵਿਜੀਲੈਂਸ ਬਿਊਰੋ ਨੇ ਦੱਸਿਆ ਕਿ ਸ਼ਿਕਾਇਤਕਰਤਾ ਹਰਦੇਵ ਸਿੰਘ ਵਾਸੀ ਪਿੰਡ ਝਾੜੋਂ ਦੀ ਸ਼ਿਕਾਇਤ ‘ਤੇ ਉਕਤ ਮੁਲਜ਼ਮ ਫਾਇਰ ਅਫ਼ਸਰ ਖ਼ਿਲਾਫ਼ ਇਹ ਕਾਰਵਾਈ ਕੀਤੀ ਹੈ |

ਵਿਜੀਲੈਂਸ (Vigilance Bureau) ਦੇ ਬੁਲਾਰੇ ਮੁਤਾਬਕ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਦੱਸਿਆ ਕਿ ਉਸਨੇ ਅਨਾਜ ਮੰਡੀ ਬਰਨਾਲਾ ਦੇ ਸਾਹਮਣੇ ਇੱਕ ਹੋਟਲ ਦੀ ਉਸਾਰੀ ਲਈ ਇੱਕ ਪਲਾਟ ਖਰੀਦਿਆ ਸੀ। ਮੁਲਜ਼ਮ ਫਾਇਰ ਵਿਭਾਗ ਤੋਂ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨਓਸੀ) ਜਾਰੀ ਕਰਨ ਦੇ ਬਦਲੇ 50 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗੀ, ਪਰ ਸੌਦਾ 40 ਹਜ਼ਾਰ ਰੁਪਏ ਵਿੱਚ ਤੈਅ ਹੋ ਗਿਆ ਸੀ ।

ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਫਾਇਰ ਅਫਸਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ‘ਚ ਸ਼ਿਕਾਇਤਕਰਤਾ ਕੋਲੋਂ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Scroll to Top