Site icon TheUnmute.com

ਕਪੂਰਥਲਾ ‘ਚ ਦੋ ਧਿਰਾਂ ਵਿਚਾਲੇ ਝੜੱਪ ਤੋਂ ਬਾਅਦ ਗੋਲੀਬਾਰੀ, 6 ਜਣਿਆਂ ਖ਼ਿਲਾਫ਼ FIR ਦਰਜ

ਚੰਡੀਗੜ੍ਹ, 05 ਜੂਨ 2023: ਪੰਜਾਬ ਦੇ ਕਪੂਰਥਲਾ (Kapurthala) ਸ਼ਹਿਰ ਦੇ ਮੁਹੱਲਾ ਮਹਿਤਾਬਗੜ੍ਹ ‘ਚ ਐਤਵਾਰ ਦੇਰ ਰਾਤ ਦੋ ਗੁੱਟਾਂ ਵਿਚਾਲੇ ਝੜੱਪ ਤੋਂ ਬਾਅਦ ਗੋਲੀਬਾਰੀ ਦੀ ਖ਼ਬਰ ਸਾਹਮਣੇ ਆਈ ਹੈ । ਇਸ ਗੋਲੀਬਾਰੀ ਵਿੱਚ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਦੇਰ ਰਾਤ ਕਪੂਰਥਲਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਡਾਕਟਰਾਂ ਨੇ ਇੱਕ ਜ਼ਖ਼ਮੀ ਦੀ ਹਾਲਤ ਨਾਜ਼ੁਕ ਹੋਣ ਕਾਰਨ ਰੈਫ਼ਰ ਕਰ ਦਿੱਤਾ, ਜਿਸ ਦਾ ਇਲਾਜ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਚੱਲ ਰਿਹਾ ਹੈ।

ਦੂਜੇ ਪਾਸੇ ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਡੀਐਸਪੀ ਸਬ-ਡਿਵੀਜ਼ਨ ਮਨਿੰਦਰਪਾਲ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਦੀ ਪੁਲਿਸ ਨੇ ਘਟਨਾ ਦਾ ਨੋਟਿਸ ਲੈਂਦਿਆਂ ਦੋਵਾਂ ਧੜਿਆਂ ਦੇ 6 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਵੱਖ-ਵੱਖ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਇੱਕ ਮੁਲਜ਼ਮ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਝੜੱਪ ਦੇ ਕਾਰਨਾਂ ਨੂੰ ਜਾਣਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਜ਼ਖਮੀ ਪਵਨਪ੍ਰੀਤ ਸਿੰਘ ਦੀ ਮਾਤਾ ਜਸਵੀਰ ਕੌਰ ਨੇ ਦੱਸਿਆ ਕਿ ਉਹ ਦੇਰ ਰਾਤ ਮਾਤਾ ਦੇ ਮੰਦਰ ਤੋਂ ਵਾਪਸ ਆ ਰਿਹਾ ਸੀ ਕਿ ਅਚਾਨਕ ਸੰਨੀ ਨਾਂ ਦਾ ਵਿਅਕਤੀ ਉਸ ਦੀ ਕਾਰ ਅੱਗੇ ਖੜ੍ਹਾ ਹੋ ਗਿਆ ਅਤੇ ਗਾਲੀ-ਗਲੋਚ ਕਰਦੇ ਹੋਏ ਪਥਰਾਅ ਸ਼ੁਰੂ ਕਰ ਦਿੱਤਾ। ਜਦੋਂ ਉਸ ਨੇ ਆਪਣੇ ਲੜਕੇ ਪਵਨਪ੍ਰੀਤ ਨੂੰ ਲਿਜਾਣ ਤੋਂ ਰੋਕਿਆ ਤਾਂ ਉਸ ਨੇ ਗੋਲੀਆਂ ਚਲਾ ਦਿੱਤੀਆਂ। ਸੂਤਰਾਂ ਦੀ ਮੰਨੀਏ ਤਾਂ ਇਸ ਦੌਰਾਨ 3-4 ਰਾਊਂਡ ਫਾਇਰਿੰਗ ਹੋਈ ਹੈ ।

Exit mobile version