ਜੰਡਿਆਲਾ ਗੁਰੂ ‘ਚ ਫਾ.ਇ.ਰਿੰ.ਗ, ਨੌਜਵਾਨ ਦਾ ਹੋਇਆ ਕ.ਤ.ਲ

6 ਮਾਰਚ 2025: ਅੰਮ੍ਰਿਤਸਰ (amritsar) ਦੇ ਹਲਕਾ ਜੰਡਿਆਲਾ ਗੁਰੂ ਵਿਚ ਆਏ ਦਿਨ ਗੋਲੀਆਂ ਚੱਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਲਗਾਤਾਰ ਨੌਜਵਾਨ ਗੋਲੀਆਂ ਚਲਾਉਣ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ ਚਾਹੇ ਉਹ ਨਸ਼ੇ ਦੀਆਂ ਹਨ ਚਾਹੇ ਉਹ ਲੁੱਟਾਂ ਖੋਹਾਂ ਦੀਆਂ ਹੋਣ ਪਰ ਪੁਲਿਸ ਪ੍ਰਸ਼ਾਸਨ ਦਾ ਨੌਜਵਾਨਾਂ ਦੇ ਮਨਾਂ ਵਿੱਚ ਕੋਈ ਵੀ ਖੌਫ ਡਰ ਦਿਖਾਈ ਨਹੀਂ ਦੇ ਰਿਹਾ ਉੱਥੇ ਹੀ ਦੇਰ ਰਾਤ ਇੱਕ ਨੌਜਵਾਨ ਆਪਣੇ ਦੋ ਦੋਸਤਾਂ(dost)  ਦੇ ਨਾਲ ਬਾਈਕ ਤੇ ਸਵਾਰ ਹੋ ਕੇ ਜਾ ਰਿਹਾ ਸੀ ਤੇ ਰਸਤੇ ਵਿੱਚ ਕਿਸੇ ਨੇ ਪਿੱਛੋਂ ਦੀ ਗੋਲੀ ਮਾਰ ਕੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਮ੍ਰਿਤਕ ਨੌਜਵਾਨ ਦਾ ਨਾਂ ਮਨਪ੍ਰੀਤ ਦੱਸਿਆ ਜਾ ਰਿਹਾ ਹੈ|

ਉਥੇ ਹੀ ਪੀੜਿਤ ਪਰਿਵਾਰ ਨੇ ਮੀਡੀਆ (media) ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹਨਾਂ ਦਾ ਲੜਕਾ ਆਪਣੇ ਦੋਸਤਾਂ ਦੇ ਨਾਲ ਕਿਸੇ ਕੰਮ ਦੇ ਲਈ ਗਿਆ ਸੀ ਤੇ ਸਾਨੂੰ ਪਤਾ ਲੱਗਾ ਕਿ ਉਸ ਨੂੰ ਪਿੱਛੋਂ ਦੀ ਕਿਸੇ ਨੇ ਗੋਲੀ ਮਾਰ ਕੇ ਮਾਰ ਦਿੱਤਾ ਉੱਥੇ ਹੀ ਪੀੜਿਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਗੁਹਾਰ ਲਗਾਈ ਹੈ।

ਇਸ ਮੌਕੇ ਥਾਣਾ ਜੰਡਿਆਲਾ ਗੁਰੂ ਦੇ ਡੀਐਸਪੀ ਰਵਿੰਦਰ ਪਾਲ ਸਿੰਘ (ravinderpal singh) ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਮਨਪ੍ਰੀਤ ਨਾਮ ਦਾ ਨੌਜਵਾਨ ਆਪਣੇ ਦੋ ਸਾਥੀਆਂ ਦੇ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਿਹਾ ਸੀ ਤੇ ਪਿੱਛੋਂ ਦੀ ਕਿਸੇ ਨੇ ਉਸ ਨੂੰ ਗੋਲੀ ਮਾਰ ਦਿੱਤੀ ਜਿਸਦੇ ਚਲਦੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ ਉਹਨਾਂ ਕਿਹਾ ਕਿ ਸਾਡੇ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਤੇ ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ। ਫਿਲਹਾਲ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜਿਆ ਜਾ ਰਿਹਾ ਹੈ।

Read More: Punjab Crime: ਲੰਗਰ ਛਕ ਕੇ ਘਰ ਪਰਤ ਰਹੇ ਬਜ਼ੁਰਗ ਜੋੜੇ ਨੂੰ ਅਣਪਛਾਤੇ ਵਿਅਕਤੀਆਂ ਨੇ ਮਾਰੀ ਗੋ.ਲੀ

Scroll to Top