July 7, 2024 9:58 am
Shahnaz Gill

ਸ਼ਹਿਨਾਜ਼ ਗਿੱਲ ਦੇ ਪਿਤਾ ‘ਤੇ ਹੋਈ ਫਾਇਰਿੰਗ, ਕੁਝ ਦਿਨ ਪਹਿਲਾ ਹੋਏ ਨੇ ਬੀਜੇਪੀ ‘ਚ ਸ਼ਾਮਲ

ਅੰਮ੍ਰਿਤਸਰ 26 ਦਸੰਬਰ 2021 :ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਸ਼ਹਿਨਾਜ਼ ਗਿੱਲ (Shahnaz Gil) ਦੇ ਪਿਤਾ ਸੰਤੋਖ ਸਿੰਘ (Santokh Singh) ਜੋ ਕਿ ਕੁਝ ਦਿਨ ਪਹਿਲਾਂ ਭਾਜਪਾ ‘ਚ ਸ਼ਾਮਲ ਹੋਏ ਸਨ, ‘ਤੇ ਜਾਨਲੇਵਾ ਹਮਲਾ ਹੋਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਸੰਤੋਖ ਸਿੰਘ ‘ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਚਲਾ ਦਿੱਤੀ ਗਈ। ਇਸ ਹਮਲੇ ‘ਚ ਉਸ ਦੀ ਜਾਨ ਤਾਂ ਬੱਚ ਗਈ ਪਰ ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਕਾਫੀ ਦਹਿਸ਼ਤ ਪਾਈ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਸੰਤੋਖ ਸਿੰਘ (Santokh Singh) ਆਪਣੇ ਡਰਾਈਵਰ ਨਾਲ ਕਾਰ ਵਿੱਚ ਘਰ ਪਰਤ ਰਿਹਾ ਸੀ ਤਾਂ ਕੁਝ ਵਿਅਕਤੀਆਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਉਸ ਨੇ ਅਤੇ ਉਸ ਦੇ ਡਰਾਈਵਰ ਨੇ ਕਿਸੇ ਤਰ੍ਹਾਂ ਆਪਣੀ ਜਾਨ ਬਚਾਈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਦੱਸ ਦੇਈਏ ਕਿ ਸੰਤੋਖ ਸਿੰਘ (Santokh Singh) ਕੁਝ ਦਿਨ ਪਹਿਲਾਂ ਹੀ ਭਾਜਪਾ ਵਿੱਚ ਸ਼ਾਮਲ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਖਡੂਰ ਸਾਹਿਬ ਤੋਂ ਟਿਕਟ ਲੈ ਸਕਦੇ ਹਨ। ਇਸ ਲਈ ਕੀ ਇਸ ਹਮਲੇ ਪਿੱਛੇ ਕੋਈ ਸਿਆਸੀ ਰੰਜਿਸ਼ ਜਾਂ ਨਿੱਜੀ ਦੁਸ਼ਮਣੀ ਸੀ, ਕੁਝ ਤਾਂ ਪੁਲਿਸ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ।