July 2, 2024 7:13 pm
Ferozepur

ਫਿਰੋਜ਼ਪੁਰ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, 2 ਜਣਿਆਂ ਦੀ ਮੌਤ 1 ਜ਼ਖਮੀ

ਫਿਰੋਜ਼ਪੁਰ 08 ਸਤੰਬਰ 2022: ਫਿਰੋਜ਼ਪੁਰ (Ferozepur) ਦੇ ਪਿੰਡ ਫਤਹਿਗੜ ਸਭਰਾਵਾਂ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਅੰਨ੍ਹੇਵਾਹ ਗੋਲੀਆਂ ਚੱਲੀਆਂ, ਜਿਸਦੇ ਚੱਲਦੇ ਦੋ ਜਣਿਆਂ ਦੀ ਮੌਤ ਹੋ ਗਈ ਜਦਕਿ ਇੱਕ ਜਖ਼ਮੀ ਹੋ ਗਿਆ। ਇਸ ਦੌਰਾਨ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ 6 ਕਨਾਲ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀਆਂ ਚੱਲੀਆਂ ਹਨ | ਪੀੜਤ ਪਰਿਵਾਰ ਨੇ ਦੱਸਿਆ ਕਿ 15/20 ਹਥਿਆਰਬੰਦ ਵਿਅਕਤੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰਨ ਲਈ ਆਏ ਸਨ, ਜਿਨ੍ਹਾਂ ’ਚੋਂ ਇਕ ਸੇਵਾਮੁਕਤ ਫੌਜੀ ਵੀ ਹੈ |

ਜਿਸ ਨਾਲ ਬਲਰਾਜ ਸਿੰਘ (18 ਸਾਲ) ਅਤੇ ਬਲਵਿੰਦਰ ਸਿੰਘ (60 ਸਾਲ) ਦੀ ਮੌਤ ਹੋ ਗਈ ਜਦਕਿ ਪ੍ਰਗਟ ਸਿੰਘ ਨਾਂ ਦਾ ਵਿਅਕਤੀ ਜਖ਼ਮੀ ਹੋ ਗਿਆ। ਇਸ ਘਟਨਾ ਨੂੰ ਲੈ ਕੇ ਪੀੜਤ ਪਰਿਵਾਰ ਨੇ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਅਤੇ ਉਸਦੇ ਰਿਸ਼ਤੇਦਾਰ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਇਹਨਾਂ ਦੀ ਸ਼ਹਿ ‘ਤੇ ਗੋਲੀਆਂ ਚੱਲੀਆਂ ਹਨ। ਇਸਦੇ ਨਾਲ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਜਾ ਰਿਹਾ ਹੈ।