Site icon TheUnmute.com

ਪਹਿਲਾਂ ਭਗਵਾਨ ਰਾਮ, ਹੁਣ ਹਨੂੰਮਾਨ ਦੀ ਪੂਜਾ ਕਰਨ ਵਾਲਿਆਂ ‘ਤੇ ਪਾਬੰਦੀ ਲਗਾਉਣਾ ਚਾਹੁੰਦੀ ਹੈ ਕਾਂਗਰਸ: PM ਮੋਦੀ

Modi

ਚੰਡੀਗੜ੍ਹ, 02 ਮਈ 2023: ਕਰਨਾਟਕ ‘ਚ ਕਾਂਗਰਸ (Congress) ਦੇ ਚੋਣ ਮੈਨੀਫੈਸਟੋ ਜਾਰੀ ਕਰਨ ਤੋਂ ਬਾਅਦ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ | ਭਾਜਪਾ ਤੋਂ ਬਾਅਦ ਹੁਣ ਕਾਂਗਰਸ ਨੇ ਵੀ ਕਰਨਾਟਕ ਲਈ ਆਪਣਾ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਕਾਂਗਰਸ ਨੇ ਆਪਣੇ ਚੋਣ ਮਨੋਰਥ ਪੱਤਰ ‘ਚ ਬਜਰੰਗ ਦਲ ‘ਤੇ ਪਾਬੰਦੀ ਲਗਾਉਣ ਦਾ ਵਾਅਦਾ ਕੀਤਾ ਹੈ। ਜਿਸ ਤੋਂ ਬਾਅਦ ਭਾਜਪਾ ਕਾਂਗਰਸ ‘ਤੇ ਹਮਲਾਵਰ ਰੁਖ਼ ਅਪਣਾਇਆ ਹੈ । ਇਸ ‘ਤੇ ਚੁਟਕੀ ਲੈਂਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਕਿਹਾ ਕਿ ਕਾਂਗਰਸ ਨੇ ਪਹਿਲਾਂ ਭਗਵਾਨ ਰਾਮ ‘ਤੇ ਪਾਬੰਦੀ ਲਗਾਈ, ਹੁਣ ਉਹ ਹਨੂੰਮਾਨ ਦੀ ਪੂਜਾ ਕਰਨ ਵਾਲਿਆਂ ‘ਤੇ ਵੀ ਪਾਬੰਦੀ ਲਗਾਉਣਾ ਚਾਹੁੰਦੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਮੰਗਲਵਾਰ ਨੂੰ ਕਾਂਗਰਸ ‘ਤੇ ਆਪਣੇ ਚੋਣ ਮੈਨੀਫੈਸਟੋ ‘ਚ ਬਜਰੰਗ ਦਲ ‘ਤੇ ਪਾਬੰਦੀ ਲਗਾਉਣ ਦਾ ਵਾਅਦਾ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਇਸ ਨੂੰ ਹਨੂੰਮਾਨ ਦੀ ਪੂਜਾ ਕਰਨ ਵਾਲਿਆਂ ਨੂੰ ਬੰਦ ਕਰਨ ਦੀ ਪਾਰਟੀ ਦੀ ਕੋਸ਼ਿਸ਼ ਕਰਾਰ ਦਿੱਤਾ। ਇੱਥੇ ਪ੍ਰਧਾਨ ਮੰਤਰੀ ਨੇ ਕਿਹਾ, ‘ਮੈਂ ਹਨੂੰਮਾਨ ਦੀ ਧਰਤੀ ‘ਤੇ ਆਇਆ ਹਾਂ। ਮੈਂ ਖੁਸ਼ਕਿਸਮਤ ਹਾਂ ਕਿ ਮੈਨੂੰ ਹਨੂੰਮਾਨ ਦੀ ਧਰਤੀ ‘ਤੇ ਮੱਥਾ ਟੇਕਣ ਦਾ ਮੌਕਾ ਮਿਲਿਆ, ਪਰ ਬਦਕਿਸਮਤੀ ਦੇਖੋ ਕਿ ਕਾਂਗਰਸ ਨੇ ਆਪਣੇ ਚੋਣ ਮਨੋਰਥ ਪੱਤਰ ‘ਚ ਹਨੂੰਮਾਨ ਦੀ ਪੂਜਾ ਕਰਨ ਵਾਲਿਆਂ ‘ਤੇ ਵੀ ਪਾਬੰਦੀ ਲਗਾਉਣਾ ਚਾਹੁੰਦੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ‘ਤੇ ਪਲਟਵਾਰ ਕਰਦੇ ਹੋਏ ਕਿਹਾ ਕਿ ਪਹਿਲਾਂ ਉਨ੍ਹਾਂ (ਕਾਂਗਰਸ) ਨੇ ਭਗਵਾਨ ਰਾਮ ਨੂੰ ਬੰਦ ਕੀਤਾ ਅਤੇ ਹੁਣ ‘ਜੈ ਬਜਰੰਗ ਬਲੀ’ ਦਾ ਨਾਅਰਾ ਲਗਾਉਣ ਵਾਲਿਆਂ ਨੂੰ ਬੰਦ ਕਰਨ ਦੀ ਸਹੁੰ ਖਾਧੀ ਹੈ। ਇਹ ਦੇਸ਼ ਦੀ ਬਦਕਿਸਮਤੀ ਹੈ ਕਿ ਕਾਂਗਰਸ ਨੂੰ ਭਗਵਾਨ ਰਾਮ ਨਾਲ ਸਮੱਸਿਆ ਸੀ ਅਤੇ ਹੁਣ ‘ਜੈ ਬਜਰੰਗਬਲੀ’ ਕਹਿਣ ਵਾਲਿਆਂ ਨਾਲ ਸਮੱਸਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਉੱਥੇ ਮੌਜੂਦ ਲੋਕਾਂ ਨੂੰ ਕਿਹਾ ਕਿ ਭਾਜਪਾ ਕਰਨਾਟਕ ਨੂੰ ਨੰਬਰ ਇਕ ਸੂਬਾ ਬਣਾਉਣ ਲਈ ਦ੍ਰਿੜ੍ਹ ਹੈ। ਹਨੂੰਮਾਨ ਜੀ ਦੇ ਚਰਨਾਂ ਵਿੱਚ ਸਿਰ ਝੁਕਾ ਕੇ ਮੈਂ ਇਸ ਵਰਤ ਦੀ ਪੂਰਤੀ ਲਈ ਅਰਦਾਸ ਕਰਦਾ ਹਾਂ। ਉਨ੍ਹਾਂ ਅੱਗੇ ਪ੍ਰਣ ਲੈਂਦਿਆਂ ਕਿਹਾ ਕਿ ਭਾਜਪਾ ਕਿਸੇ ਨੂੰ ਵੀ ਕਰਨਾਟਕ ਦੇ ਸਨਮਾਨ ਅਤੇ ਸੱਭਿਆਚਾਰ ਨੂੰ ਨੁਕਸਾਨ ਪਹੁੰਚਾਉਣ ਦੀ ਇਜਾਜ਼ਤ ਨਹੀਂ ਦੇਵੇਗੀ।

ਕਾਂਗਰਸ ਨੇ ਆਪਣੇ ਮਤਾ ਪੱਤਰ ਵਿੱਚ ਕਿਹਾ ਹੈ ਕਿ ਨਫਰਤ ਫੈਲਾਉਣ ਵਾਲੀਆਂ ਜਥੇਬੰਦੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਆਪਣੇ ਚੋਣ ਮਨੋਰਥ ਪੱਤਰ ਵਿੱਚ, ਕਾਂਗਰਸ ਨੇ ਪਾਬੰਦੀਸ਼ੁਦਾ ਇਸਲਾਮਿਕ ਸੰਗਠਨ ਪਾਪੂਲਰ ਫਰੰਟ ਆਫ ਇੰਡੀਆ (ਪੀਐਫਆਈ) ਦੀ ਤੁਲਨਾ ਸੰਘ ਨਾਲ ਸਬੰਧਤ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਯੂਥ ਵਿੰਗ ਬਜਰੰਗ ਦਲ ਨਾਲ ਕਰਦਿਆਂ ਕਿਹਾ ਕਿ ਉਹ ਦੁਸ਼ਮਣੀ ਜਾਂ ਨਫ਼ਰਤ ਨੂੰ ਵਧਾਵਾ ਦੇਣ ਵਾਲੀਆਂ ਸੰਸਥਾਵਾਂ ‘ਤੇ ਪਾਬੰਦੀ ਲਗਾਏਗੀ। ਕਾਂਗਰਸ ਨੇ ਕਿਹਾ ਕਿ ਸਾਡਾ ਮੰਨਣਾ ਹੈ ਕਿ ਕਾਨੂੰਨ ਅਤੇ ਸੰਵਿਧਾਨ ਪਵਿੱਤਰ ਹਨ ਅਤੇ ਬਜਰੰਗ ਦਲ, ਪੀਐਫਆਈ ਵਰਗੇ ਵਿਅਕਤੀਆਂ ਅਤੇ ਸੰਗਠਨਾਂ ਦੁਆਰਾ ਇਸ ਦੀ ਉਲੰਘਣਾ ਨਹੀਂ ਕੀਤੀ ਜਾ ਸਕਦੀ।

Exit mobile version