ਚੰਡੀਗੜ੍ਹ, 25 ਜੂਨ 2024: 18ਵੀਂ ਲੋਕ ਸਭਾ (18th Lok Sabha) ਦੇ ਪਹਿਲੇ ਇਜਲਾਸ ਦੇ ਦੂਜੇ ਦਿਨ ‘ਆਪ’ ਪਾਰਟੀ ਦੇ ਤਿੰਨ ਨਵੇਂ ਚੁਣੇ ਲੋਕ ਸਭਾ ਮੈਂਬਰਾਂ ਗੁਰਮੀਤ ਸਿੰਘ ਮੀਤ ਹੇਅਰ ਡਾ: ਰਾਜ ਕੁਮਾਰ ਚੱਬੇਵਾਲ ਅਤੇ ਮਲਵਿੰਦਰ ਸਿੰਘ ਕੰਗ ਸਹੁੰ ਚੁੱਕੀ | ਇਸਦੇ ਨਾਲ ਹੀ ਨਵੇਂ ਚੁਣੇ ਲੋਕ ਸਭਾ ਮੈਂਬਰਾਂ ਨਾਲ ਦਿੱਲੀ ਵਿਖੇ ਸੀਐੱਮ ਭਗਵੰਤ ਮਾਨ ਨੇ ਮੁਲਾਕਾਤ ਕੀਤੀ | ਲੋਕ ਸਭ ਮੈਂਬਰ ਮੀਤ ਹੇਅਰ ਨੇ ਕਿਹਾ ਕਿ ਸੰਸਦ ‘ਚ ਸਾਡੇ ਵੱਲੋਂ ਪੰਜਾਬ ਦੇ ਹੱਕਾਂ ਦੀ ਗੱਲ ਪਹੁੰਚਦੀ ਕ ਕਰਾਂਗੇ | ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਲੋਕਾਂ ਦੇ ਮੁੱਦੇ ਸੰਸਦ ‘ਚ ਰੱਖੇ ਜਾਣਗੇ |
ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸਭ ਤੋਂ ਪਹਿਲਾਂ ਪੇਂਡੂ ਵਿਕਾਸ ਫੰਡ (Rural development fund) ਨੂੰ ਪੰਜਾਬ ਦੇ ਬਿਹਤਰੀ ਲਈ ਕੇਂਦਰ ਸਰਕਾਰ ਤੋਂ ਬਹਾਲ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ ਲੰਮੇ ਸਮੇਂ ਤੋਂ ਪੇਂਡੂ ਵਿਕਾਸ ਫੰਡ ਨੂੰ ਰੋਕ ਕੇ ਰੱਖਿਆ ਹੋਇਆ ਹੈ। ਇਸ ਫੰਡ ਨਾਲ ਪੰਜਾਬ ਦੇ ਪੇਂਡੂ ਖੇਤਰ ਵਿੱਚ ਸੁਧਾਰ ਆਵੇਗਾ।
ਕਾਂਗਰਸ ਦੇ ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਕਿਹਾ ਕਿ ਫਿਰੋਜ਼ਪੁਰ ਸਰਹੱਦੀ ਇਲਾਕਾ ਹੈ। ਸਾਨੂੰ ਫਿਰੋਜ਼ਪੁਰ ਦੇ ਲੋਕਾਂ ਲਈ ਸਭ ਤੋਂ ਪਹਿਲਾਂ ਸਿਹਤ ਵਿਭਾਗ ਵਿੱਚ ਵਿਕਾਸ ਹੋਣਾ ਬਹੁਤ ਜ਼ਰੂਰੀ ਹੈ। ਇਸਦੇ ਨਾਲ ਹੀ ਉਨਾਂ ਕਿਹਾ ਕਿ ਲੋਕਾਂ ਨੇ ਕਾਂਗਰਸ ਤੇ ਇੱਕ ਵਾਰ ਫਿਰ ਤੋਂ ਭਰੋਸਾ ਦਿਖਾਇਆ ਹੈ। ਕਾਂਗਰਸ ਪੰਜਾਬ ‘ਚ ਇਹ ਸੀਟ 40 ਸਾਲਾਂ ਬਾਅਦ ਜਿੱਤੀ ਹੈ।