athletics championship

2 ਦਸੰਬਰ ਨੂੰ ਫਾਜ਼ਿਲਕਾ ਵਿਖੇ ਪੁਲਿਸ ਵਿਭਾਗ ਵੱਲੋਂ ਕਰਵਾਈ ਜਾਵੇਗੀ ਪਹਿਲੀ ਓਪਨ ਐਥੇਲੇਟਿਕਸ ਚੈਂਪੀਅਨਸ਼ਿਪ

ਫਾਜ਼ਿਲਕਾ, 30 ਨਵੰਬਰ 2023: ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਪੁਲਿਸ ਵਿਭਾਗ ਵੱਲੋਂ ਗੌਰਵ ਯਾਦਵ ਆਈਪੀਐਸ ਡੀਜੀਪੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਫਾਜਲਿਕਾ ਵਿਚ 2 ਦਸੰਬਰ ਨੂੰ ਪਹਿਲੀ ਓਪਨ ਐਥੇਲੇਟਿਕਸ ਚੈਂਪੀਅਨਸ਼ਿਪ (athletics championship) ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਐਸ ਐਸ ਪੀ ਫਾਜਿ਼ਲਕਾ ਮਨਜੀਤ ਸਿੰਘ ਢੇਸੀ ਵੱਲੋਂ ਦਿੱਤੀ ਗਈ ਹੈ।

ਇਸ ਸੰਬੰਧੀ ਐਸਐਸਪੀ ਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਇਹ ਖੇਡਾਂ ਸਾਡੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਕੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਵਿਚ ਸਹਾਈ ਹੋਣਗੀਆਂ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵੱਲੋਂ ਨਸਿ਼ਆਂ ਖਿਲਾਫ ਮੁਹਿੰਮ ਵਿੱਢੀ ਗਈ ਹੈ ਅਤੇ ਇਕ ਪਾਸੇ ਜਿੱਥੇ ਪੁਲਿਸ ਨਸ਼ੇ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰ ਰਹੀ ਹੈ ਉਥੇ ਹੀ ਪੁਲਿਸ ਵੱਲੋਂ ਜਨ ਜਾਗਰੂਕਤਾ ਲਈ ਅਤੇ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਵਿਚ ਲਗਾਉਣ ਲਈ ਵੀ ਇਸ ਤਰਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ।

ਐਸਐਸਪੀ ਸ: ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ 2 ਦਸੰਬਰ ਨੂੰ ਇਹ ਮੁਕਾਬਲੇ (athletics championship) ਸ਼ਹੀਦ ਭਗਤ ਸਿੰਘ ਸਟੇਡੀਅਮ ਫਾਜ਼ਿਲਕਾ ਵਿਚ ਹੋਣਗੇ। ਇੰਨ੍ਹਾਂ ਵਿਚ 100 ਮੀਟਰ, 400 ਮੀਟਰ ਅਤੇ 1500 ਮੀਟਰ ਦੌੜ, ਉੱਚੀ ਤੇ ਲੰਬੀ ਛਾਲ, ਸ਼ਾਟਪੁੱਟ, ਜੈਵਲਿ ਥ੍ਰੋਅ, ਡਿਸਕਸ ਥ੍ਰੋਅ ਅਤੇ ਹੈਮਰ ਥ੍ਰੋਅ ਵਰਗੀਆਂ ਖੇਡਾਂ ਦੇ ਮੁਕਾਬਲੇ ਹੋਣਗੇ। ਇੰਨ੍ਹਾਂ ਮੁਕਾਬਲਿਆਂ ਦੇ ਜੇਤੂਆਂ ਨੂੰ ਆਕਰਸ਼ਕ ਇਨਾਮ ਵੀ ਦਿੱਤੇ ਜਾਣਗੇ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਵੱਧ ਚੜ੍ਹ ਕੇ ਇੰਨ੍ਹਾਂ ਖੇਡ ਮੁਕਾਬਲਿਆਂ ਵਿਚ ਭਾਗ ਲੈਣ ਦਾ ਸੱਦਾ ਦਿੱਤਾ ਹੈ।

Scroll to Top