ਚੰਡੀਗੜ੍ਹ, 7 ਅਪਰੈਲ 2024: (MI vs DC) ਮੁੰਬਈ ਇੰਡੀਅਨਜ਼ (MI) ਨੇ ਇੰਡੀਅਨ ਪ੍ਰੀਮੀਅਰ ਲੀਗ-2024 (IPL) ਵਿੱਚ ਆਪਣੀ ਪਹਿਲੀ ਜਿੱਤ ਹਾਸਲ ਕੀਤੀ ਹੈ। ਟੀਮ ਨੇ ਮੌਜੂਦਾ ਸੈਸ਼ਨ ਦੇ 20ਵੇਂ ਮੈਚ ਵਿੱਚ ਦਿੱਲੀ ਕੈਪੀਟਲਜ਼ (ਡੀ.ਸੀ.) ਨੂੰ 29 ਦੌੜਾਂ ਨਾਲ ਹਰਾਇਆ।
ਐਤਵਾਰ ਨੂੰ ਵਾਨਖੇੜੇ ਸਟੇਡੀਅਮ ‘ਚ ਡਬਲ ਹੈਡਰ ਦੇ ਪਹਿਲੇ ਮੈਚ ‘ਚ ਦਿੱਲੀ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਮੁੰਬਈ ਨੇ 20 ਓਵਰਾਂ ‘ਚ 5 ਵਿਕਟਾਂ ‘ਤੇ 234 ਦੌੜਾਂ ਬਣਾਈਆਂ। ਜਵਾਬ ‘ਚ ਦਿੱਲੀ ਦੀ ਟੀਮ 20 ਓਵਰਾਂ ‘ਚ 8 ਵਿਕਟਾਂ ‘ਤੇ 205 ਦੌੜਾਂ ਹੀ ਬਣਾ ਸਕੀ। ਸ਼ੇਫਰਡ 10 ਗੇਂਦਾਂ ਵਿੱਚ 39 ਦੌੜਾਂ ਬਣਾ ਕੇ ਨਾਬਾਦ ਰਹੇ। ਉਥੇ ਹੀ ਟਿਮ ਡੇਵਿਡ ਨੇ 21 ਗੇਂਦਾਂ ‘ਤੇ ਦੋ ਚੌਕਿਆਂ ਅਤੇ ਚਾਰ ਛੱਕਿਆਂ ਦੀ ਮੱਦਦ ਨਾਲ 45 ਦੌੜਾਂ ਦੀ ਪਾਰੀ ਖੇਡੀ।