The Supreme Court

PM ਮੋਦੀ ਸੁਰੱਖਿਆ ਮਾਮਲਾ: ਸੁਪਰੀਮ ਕੋਰਟ ਵਲੋਂ ਗਠਿਤ ਪੰਜ ਮੈਂਬਰੀ ਕਮੇਟੀ ਨੇ ਜਾਂਚ ਕੀਤੀ ਸ਼ੁਰੂ

ਚੰਡੀਗੜ੍ਹ 07 ਫਰਵਰੀ 2022: ਸੁਪਰੀਮ ਕੋਰਟ (The Supreme Court) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ਦੀ ਜਾਂਚ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਕਮੇਟੀ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸਦੇ ਚੱਲਦੇ ਜਾਂਚ ਕਮੇਟੀ ਦੇ ਮੈਂਬਰਾਂ ਨੇ ਐਤਵਾਰ ਨੂੰ ਰੈਲੀ ਵਾਲੀ ਥਾਂ ਦਾ ਜਾਇਜ਼ਾ ਵੀ ਲਿਆ। ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦੀ ਜਾਂਚ ਲਈ ਸੁਪਰੀਮ ਕੋਰਟ ਦੀ ਸਾਬਕਾ ਜੱਜ ਇੰਦੂ ਮਲਹੋਤਰਾ ਦੀ ਪ੍ਰਧਾਨਗੀ ‘ਚ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਨ੍ਹਾਂ ਪੰਜ ਮੈਂਬਰੀ ਕਮੇਟੀ ਵਿੱਚ ਐਨਆਈਏ ਦੇ ਡੀਜੀ, ਪੰਜਾਬ ਦੇ ਡੀਜੀ ਸੁਰੱਖਿਆ ਅਤੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

ਸੁਪਰੀਮ ਕੋਰਟ (The Supreme Court) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ ਜਾਂਚ ਕਮੇਟੀ ਦੀ ਚੇਅਰਪਰਸਨ ਜਸਟਿਸ ਇੰਦੂ ਮਲਹੋਤਰਾ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ ਨਾਲ ਸਬੰਧਤ ਦਸਤਾਵੇਜ਼ ਤੁਰੰਤ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਅਦਾਲਤ ‘ਚ ਇਸ ਮਾਮਲੇ ਦੀ ਸੁਣਵਾਈ ਦੌਰਾਨ ਚੀਫ਼ ਜਸਟਿਸ ਐਨਵੀ ਰਮੰਨਾ ਦੀ ਬੈਂਚ ਨੇ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦਾ ਰਿਕਾਰਡ ਸੁਰੱਖਿਅਤ ਰੱਖਣ ਦੇ ਹੁਕਮ ਦਿੱਤੇ ਸਨ।

ਇਸਦੇ ਚੱਲਦੇ ਜਾਂਚ ਕਮੇਟੀ ਦੁਆਰਾ ਇਸ ਮੁੱਦੇ ਦੀ ਜਾਂਚ ਕੀਤੀ ਜਾਵੇਗੀ ਕਿ ਸੁਰੱਖਿਆ ਦੀ ਉਲੰਘਣਾ ਲਈ ਕੌਣ ਜ਼ਿੰਮੇਵਾਰ ਹੈ। ਇਸ ਤੋਂ ਇਲਾਵਾ ਕਮੇਟੀ ਸੰਵਿਧਾਨਕ ਕਾਰਜਕਰਤਾਵਾਂ ਦੀ ਸੁਰੱਖਿਆ ਬਾਰੇ ਵੀ ਸੁਝਾਅ ਦੇਵੇਗੀ। ਸੁਪਰੀਮ ਕੋਰਟ ਨੇ ਆਪਣੇ ਹੁਕਮ ‘ਚ ਕਿਹਾ ਹੈ ਕਿ ਇਨ੍ਹਾਂ ਸਵਾਲਾਂ ਨੂੰ ਇਕਪਾਸੜ ਪੁੱਛਗਿੱਛ ਲਈ ਨਹੀਂ ਛੱਡਿਆ ਜਾ ਸਕਦਾ। ਸੁਰੱਖਿਆ ਮੁੱਦਿਆਂ ਤੋਂ ਜਾਣੂ ਅਧਿਕਾਰੀਆਂ ਅਤੇ ਰਿਕਾਰਡ ਜ਼ਬਤ ਕਰਨ ਵਾਲੇ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਦੀ ਮਦਦ ਨਾਲ ਇੱਕ ਨਿਆਂਇਕ ਤੌਰ ‘ਤੇ ਸਿਖਲਾਈ ਪ੍ਰਾਪਤ ਸੁਤੰਤਰ ਦਿਮਾਗ ਦੁਆਰਾ ਇੱਕ ਵਿਆਪਕ ਰਿਪੋਰਟ ਪੇਸ਼ ਕੀਤੀ ਜਾਵੇਗੀ।

Scroll to Top