High Power committee

ਪੰਜਾਬ ‘ਚ ਨਸ਼ਿਆਂ ਦੇ ਖ਼ਾਤਮੇ ਲਈ ਬਣਾਈ ਪੰਜ ਮੈਂਬਰੀ ਹਾਈ ਪਾਵਰ ਕਮੇਟੀ, ਕੈਬਿਨਟ ਮੰਤਰੀ ਕੀਤੇ ਸ਼ਾਮਲ

ਚੰਡੀਗੜ੍ਹ, 27 ਫਰਵਰੀ 2025: ਪੰਜਾਬ ਸਰਕਾਰ ਨੇ ਸੂਬੇ ‘ਚ ਨਸ਼ਿਆਂ ਨੂੰ ਖ਼ਤਮ ਕਰਨ ਲਈ ਮੁਹਿੰਮ ਵਿੱਢੀ ਹੋਈ ਹੈ | ਸੂਬਾ ਸਰਕਾਰ ਨੇ ਇਸਦੀ ਨਿਗਰਾਨੀ ਲਈ ਪੰਜ ਮੈਂਬਰੀ ਹਾਈ ਪਾਵਰ ਕਮੇਟੀ (High-Power Committee) ਬਣਾਈ ਗਈ ਹੈ। ਕਮੇਟੀ ਦਾ ਕੰਮ ਨਸ਼ੇ ਸੰਬੰਧੀ ਕੀਤੀ ਜਾ ਰਹੀ ਕਾਰਵਾਈ ‘ਤੇ ਨਜ਼ਰ ਰੱਖਣਾ ਹੋਵੇਗਾ। ਇਸ ਕਮੇਟੀ ‘ਚ ਪੰਜ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ।

ਇਸ ਕਮੇਟੀ ਪ੍ਰਧਾਨਗੀ ਵਿੱਤ ਮੰਤਰੀ ਹਰਪਾਲ ਚੀਮਾ ਕਰਨਗੇ। ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਅਮਨ ਅਰੋੜਾ, ਸਿਹਤ ਮੰਤਰੀ ਡਾ. ਬਲਬੀਰ ਸਿੰਘ, ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਤਰਨਪ੍ਰੀਤ ਸੋਂਧ ਕਮੇਟੀ ਦੇ ਮੈਂਬਰ ਹੋਣਗੇ।

ਪੰਜਾਬ ਸਰਕਾਰ ਦੀ ਇਹ ਕਮੇਟੀ ਜ਼ਮੀਨੀ ਪੱਧਰ ‘ਤੇ ਜਾ ਕੇ ਕੰਮ ਕਰੇਗੀ। ਇਹ ਪਿੰਡ ਪੱਧਰ ‘ਤੇ ਲੋਕਾਂ ‘ਚ ਜਾਵੇਗੀ ਅਤੇ ਉਨ੍ਹਾਂ ਨਾਲ ਗੱਲ ਕਰਨਗੇ। ਇਸ ਤੋਂ ਇਲਾਵਾ, ਇਹ ਵੀ ਦੇਖਿਆ ਜਾਵੇਗਾ ਕਿ ਸਰਕਾਰ ਦੀ ਮੁਹਿੰਮ ਸਹੀ ਢੰਗ ਨਾਲ ਚੱਲ ਰਹੀ ਹੈ ਜਾਂ ਨਹੀਂ। ਇਹ ਕਮੇਟੀ ਆਪਣੀ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪੇਗੀ। ਇਸ ਤੋਂ ਬਾਅਦ ਸੁਧਾਰ ਪ੍ਰਕਿਰਿਆ ਸ਼ੁਰੂ ਹੋਵੇਗੀ।

ਜਿਕਰੀਗ ਹੈ ਕਿ ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਮੁੱਖ ਸਕੱਤਰ ਨੇ ਪੱਤਰ ਰਾਹੀਂ ਡਿਪਟੀ ਕਮਿਸ਼ਨਰਾਂ ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ‘ਚੋਂ ਨਸ਼ੇ ਦੀ ਸਮੱਸਿਆ ਨੂੰ ਖਤਮ ਕਰਨ ਲਈ ਕਿਹਾ ਹੈ।

Read More: ਪੰਜਾਬ ਸਰਕਾਰ ਨੇ ਨਸ਼ੇ ਵਿਰੁੱਧ ਵੱਡੀ ਮੁਹਿੰਮ, ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸ਼ਖਤ ਹੁਕਮ ਜਾਰੀ

Scroll to Top