ਨਸ਼ੇ

ਨਸ਼ੇ ਦਾ ਵਿਰੋਧ ਕਰਨ ਵਾਲੇ ਨੌਜਵਾਨ ਦੇ ਕਤਲ ਮਾਮਲੇ ‘ਚ ਨਾਬਾਲਗ ਸਮੇਤ ਪੰਜ ਜਣੇ ਗ੍ਰਿਫਤਾਰ

ਫਰੀਦਕੋਟ, 07 ਅਗਸਤ 2023: ਫਰੀਦਕੋਟ ਦੇ ਪਿੰਡ ਢਿੱਲਵਾਂ ਖੁਰਦ ਦੀ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ਨੂੰ ਉਸ ਵਕਤ ਆਪਣੀ ਜਾਨ ਗੁਆਣੀ ਪਈ ਜਦੋ ਉਸ ਵੱਲੋਂ ਪਿੰਡ ‘ਚ ਵਿਕਦੇ ਨਸ਼ੇ ਨੂੰ ਲੈ ਕੇ ਨਸ਼ਾ ਤਸਕਰਾਂ ਦਾ ਵਿਰੋਧ ਕੀਤਾ ਅਤੇ ਇਸ ਤਕਰਾਰ ਦੌਰਾਨ ਨਸ਼ਾ ਵੇਚਣ ਵਾਲਿਆਂ ਨੇ ਗੋਲੀ ਮਾਰ ਕੇ ਹਰਭਗਵਾਨ ਸਿੰਘ ਦਾ ਕਤਲ ਕਰ ਦਿੱਤਾ।

ਪੁਲਿਸ ਨੇ ਇਸ ਮਾਮਲੇ ‘ਚ ਦੋ ਔਰਤਾਂ ਅਤੇ ਇੱਕ ਨਾਬਾਲਗ ਬੱਚੇ ਸਮੇਤ ਪੰਜ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ‘ਚ ਦੋ ਔਰਤਾਂ ਅਤੇ ਗੋਲੀ ਚਲਾਉਣ ਵਾਲੇ ਇੱਕ ਵਿਅਕਤੀ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਗਿਆ ਸੀ, ਪਰ ਦੋ ਜਣੇ ਫ਼ਰਾਰ ਚੱਲ ਰਹੇ ਸਨ ਜਿਨ੍ਹਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।

ਮਾਮਲੇ ਦੀ ਜਾਣਕਰੀ ਦਿੰਦੇ ਹੋਏ ਐਸਐਸਪੀ ਫਰੀਦਕੋਟ ਹਰਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ‘ਚ ਮੁੱਖ ਦੋਸ਼ੀ ਅਵਤਾਰ ਸਿੰਘ ਤਾਰੀ ਜੋ ਨਸ਼ੇ ਦਾ ਕਾਰੋਬਾਰ ਕਰਦਾ ਸੀ ਅਤੇ ਇਸਦਾ ਸਾਥੀ ਅਮਨਦੀਪ ਸਿੰਘ ਜਿਸ ਵੱਲੋਂ ਗੋਲੀ ਚਲਾਈ ਗਈ ਸੀ ਅਤੇ ਦੋ ਔਰਤਾਂ ਜਿੰਨਾ ਵੱਲੋਂ ਇਨ੍ਹਾਂ ਨੂੰ ਉਕਸਾਇਆ ਗਿਆ ਸੀ ਅਤੇ ਜੋ ਇਸ ਮਾਮਲੇ ‘ਚ ਨਾਬਾਲਗ ਬੱਚਾ ਜੋ ਨਸ਼ੇ ਦੇ ਕਾਰੋਬਾਰ ਚ ਆਪਣੇ ਪਿਤਾ ਦਾ ਸਾਥ ਦੇਣ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਇਸ ਮਾਮਲੇ ‘ਚ ਕਤਲ ਵਰਤਿਆ ਦੇਸੀ ਪਿਸਤੌਲ ਵੀ ਬਰਾਮਦ ਕਰ ਲਿਆ ਗਿਆ ਹੈ, ਜਿਸ ਬਾਰੇ ਪਤਾ ਲੱਗਾ ਹੈ ਕੇ ਅਮਨਦੀਪ ਵੱਲੋਂ ਕੁਝ ਦਿਨ ਪਹਿਲਾਂ ਹੀ ਆਪਣੇ ਕਿਸੇ ਰਿਸ਼ਤੇਦਾਰ ਤੋਂ ਖਰੀਦਿਆ ਸੀ ਜਿਸ ਸੰਬੰਧੀ ਵੀ ਜਾਚ ਕੀਤੀ ਜਾ ਰਹੀ ਹੈ।

Scroll to Top