July 4, 2024 9:34 pm
Nandgarh Police Station

ਬਠਿੰਡਾ ਦੇ ਥਾਣਾ ਨੰਦਗੜ੍ਹ ‘ਚ ਪੰਜ ਲੁਟੇਰਿਆਂ ਨੇ ਪੁਲਿਸ ਮੁਲਾਜ਼ਮ ’ਤੇ ਤਲਵਾਰ ਨਾਲ ਹਮਲਾ

ਬਠਿੰਡਾ, 24 ਜੁਲਾਈ 2023: ਬਠਿੰਡਾ ਦੇ ਥਾਣਾ ਨੰਦਗੜ੍ਹ (Nandgarh Police Station) ਵਿੱਚ ਪੰਜ ਲੁਟੇਰਿਆਂ ਨੇ ਇੱਕ ਪੁਲਿਸ ਮੁਲਾਜ਼ਮ ’ਤੇ ਤਲਵਾਰ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਦੱਸਿਆ ਜਾ ਰਿਹਾ ਹੈ ਕਿ ਲੁਟੇਰੇ ਇਕ ਵਿਅਕਤੀ ਨੂੰ ਲੁੱਟ ਕੇ ਭੱਜ ਰਹੇ ਸਨ, ਜਿਨ੍ਹਾਂ ਨੂੰ ਪੁਲਿਸ ਮੁਲਾਜ਼ਮ ਕਾਬੂ ਕਰਨ ਲੱਗਾ ਤਾਂ ਲੁਟੇਰਿਆਂ ਨੇ ਪੁਲਿਸ ਮੁਲਾਜ਼ਮ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ, ਜਿਸ ਤੋਂ ਬਾਅਦ ਹੌਲਦਾਰ ਕਿੱਕਰ ਸਿੰਘ ਨੂੰ ਜ਼ਖਮੀ ਕਰਕੇ ਭੱਜ ਰਹੇ ਲੁਟੇਰਿਆਂ ਦੀ ਲੋਕਾਂ ਨੇ ਵੀਡੀਓ ਬਣਾ ਲਈ। ਪੁਲਿਸ ਮੁਲਾਜ਼ਮ ‘ਤੇ ਹਮਲੇ ਤੋਂ ਬਾਅਦ ਹੁਣ ਪਿੰਡ ਵਾਸੀਆਂ ਨੇ ਵਾਇਰਲ ਹੋ ਰਹੀ ਹੈ।

ਹਸਪਤਾਲ ‘ਚ ਦਾਖ਼ਲ ਜ਼ਖਮੀ ਪੁਲਿਸ ਮੁਲਾਜ਼ਮ ਕਿੱਕਰ ਸਿੰਘ ਨੇ ਦੱਸਿਆ ਕਿ ਉਹ ਐਕਸਾਈਜ਼ ਦੇ ਤੌਰ ‘ਤੇ ਡਿਊਟੀ ‘ਤੇ ਸੀ। ਜਦੋਂ ਹਮਲਾਵਰ ਹਮਲਾ ਕਰਨ ਤੋਂ ਬਾਅਦ ਮੌਕੇ ਤੋਂ ਭੱਜਣ ਲੱਗੇ ਤਾਂ ਜ਼ਖ਼ਮੀ ਪੁਲਿਸ ਮੁਲਾਜ਼ਮਾਂ ਦੇ ਸਾਥੀਆਂ ਨੇ ਹਮਲਾਵਰਾਂ ਦਾ ਪਿੱਛਾ ਕੀਤਾ | ਪੁਲਿਸ ਨੇ ਕਾਰ ਅਤੇ ਦੋ ਹਮਲਾਵਰਾਂ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ। ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ 5 ਹਮਲਾਵਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।