ਕੇਂਦਰੀ ਅਪਰਾਧ ਸ਼ਾਖਾ ਵੱਲੋਂ ਬੈਂਗਲੁਰੂ ਤੋਂ ਪੰਜ ਸ਼ੱਕੀ ਅੱਤਵਾਦੀ ਗ੍ਰਿਫਤਾਰ, ਅਸਲਾ ਬਰਾਮਦ

Bangalore

ਚੰਡੀਗੜ੍ਹ, 19 ਜੁਲਾਈ 2023: ਕੇਂਦਰੀ ਅਪਰਾਧ ਸ਼ਾਖਾ (ਸੀਸੀਬੀ) ਨੇ ਕਰਨਾਟਕ ਦੇ ਬੈਂਗਲੁਰੂ (Bangalore) ਤੋਂ ਪੰਜ ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੀ ਪਛਾਣ ਸਈਦ ਸੁਹੇਲ, ਉਮਰ, ਜਾਨਿਦ, ਮੁਦਾਸਿਰ ਅਤੇ ਜ਼ਾਹਿਦ ਵਜੋਂ ਹੋਈ ਹੈ। ਸ਼ੱਕ ਹੈ ਕਿ ਟੀਮ ਨੇ ਬੈਂਗਲੁਰੂ ‘ਚ ਧਮਾਕੇ ਨੂੰ ਅੰਜ਼ਾਮ ਦੇਣ ਦੀ ਯੋਜਨਾ ਬਣਾਈ ਸੀ। ਇਹ ਜਾਣਕਾਰੀ ਕੇਂਦਰੀ ਅਪਰਾਧ ਸ਼ਾਖਾ (ਸੀਸੀਬੀ) ਨੇ ਬੁੱਧਵਾਰ ਨੂੰ ਦਿੱਤੀ ਹੈ ।

ਸੀਸੀਬੀ ਨੇ ਕਿਹਾ ਕਿ ਸਾਰੇ ਪੰਜ 2017 ਦੇ ਇੱਕ ਕਤਲ ਕੇਸ ਵਿੱਚ ਦੋਸ਼ੀ ਸਨ ਅਤੇ ਪਰਾਪਨਾ ਅਗ੍ਰਹਾਰਾ ਕੇਂਦਰੀ ਜੇਲ੍ਹ ਵਿੱਚ ਸਨ, ਜਿੱਥੇ ਉਹ ਅੱਤਵਾਦੀਆਂ ਦੇ ਸੰਪਰਕ ਵਿੱਚ ਆਏ ਸਨ। ਸੀਸੀਬੀ ਨੇ ਵਿਸਫੋਟਕ ਸਮੱਗਰੀ ਵੀ ਜ਼ਬਤ ਕੀਤੀ ਹੈ। ਗ੍ਰਿਫਤਾਰ ਕੀਤੇ ਗਏ ਪੰਜ ਸ਼ੱਕੀ ਅੱਤਵਾਦੀਆਂ ਕੋਲੋਂ ਚਾਰ ਵਾਕੀ ਟਾਕੀਜ਼, ਸੱਤ ਦੇਸੀ ਪਿਸਤੌਲ, 42 ਜਿੰਦਾ ਰਾਉਂਡ, ਦੋ ਖੰਜਰ, ਦੋ ਸੈਟੇਲਾਈਟ ਫੋਨ ਅਤੇ ਚਾਰ ਗ੍ਰਨੇਡ ਬਰਾਮਦ ਕੀਤੇ ਗਏ ਹਨ।

ਪੰਜ ਸ਼ੱਕੀ ਅੱਤਵਾਦੀਆਂ ਦੀ ਗ੍ਰਿਫਤਾਰੀ ‘ਤੇ, ਬੈਂਗਲੁਰੂ (Bangalore) ਦੇ ਪੁਲਿਸ ਕਮਿਸ਼ਨਰ ਬੀ ਦਯਾਨੰਦ ਨੇ ਕਿਹਾ ਕਿ ਸੀਸੀਬੀ ਉਨ੍ਹਾਂ ਲੋਕਾਂ ਦਾ ਪਤਾ ਲਗਾਉਣ ਦੇ ਯੋਗ ਹੋ ਗਿਆ ਹੈ ਜਿਨ੍ਹਾਂ ਨੇ ਬੈਂਗਲੁਰੂ ਸ਼ਹਿਰ ਵਿੱਚ ਅਪਰਾਧਿਕ ਘਟਨਾ ਨੂੰ ਅੰਜਾਮ ਦੇਣ ਦੀ ਯੋਜਨਾ ਬਣਾਈ ਸੀ। ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।