Site icon TheUnmute.com

Punjab News: ਪੰਜਾਬ ਸਰਕਾਰ ਵੱਲੋਂ ਪੰਜ ਵੈਟਰਨਰੀ ਅਫ਼ਸਰ ਨੌਕਰੀ ਤੋਂ ਬਰਖ਼ਾਸਤ

Veterinary Officers

ਚੰਡੀਗੜ੍ਹ, 21 ਨਵੰਬਰ 2024: ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਅੱਜ ਪੰਜ ਵੈਟਰਨਰੀ ਅਫ਼ਸਰਾਂ (Veterinary Officers) ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਹੈ | ਵਿਭਾਗ ਨੇ ਇਹ ਕਦਮ ਡਿਊਟੀ ਤੋਂ ਲੰਮੇ ਸਮੇਂ ਤੱਕ ਗੈਰ-ਹਾਜ਼ਰ ਰਹਿਣ ਕਰਕੇ ਇਹ ਹੁਕਮ ਜਾਰੀ ਕੀਤੇ ਹਨ  ਪੰਜਾਬ ਦੇ ਪਸ਼ੂ-ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਤਾਇਨਾਤ ਪੰਜ ਵੈਟਰਨਰੀ ਅਫ਼ਸਰਾਂ ਨੂੰ ਨੌਕਰੀ ਤੋਂ ਬਰਖ਼ਾਸਤ ਦਿੱਤਾ ਹੈ|

ਇਨ੍ਹਾਂ ਵੈਟਰਨਰੀ ਅਫ਼ਸਰਾਂ (Veterinary Officers) ‘ਚ ਡਾ. ਅਨੁਪ੍ਰੀਤ ਕੌਰ, ਡਾ. ਗੁਰਪ੍ਰੀਤ ਸਿੰਘ, ਡਾ. ਅਰਸ਼ਦੀਪ ਸਿੰਘ, ਡਾ. ਜਗਦੀਪ ਸਿੰਘ ਅਤੇ ਡਾ. ਹਰਮਨਪ੍ਰੀਤ ਸਿੰਘ ਬੱਲ ਸ਼ਾਮਲ ਹਨ | ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਦੱਸਿਆ ਕਿ ਇਹ 5 ਵੈਟਰਨਰੀ ਅਫ਼ਸਰ ਪਿਛਲੇ ਤਿੰਨ ਤੋਂ ਪੰਜ ਸਾਲਾਂ ਤੋਂ ਡਿਊਟੀ ਤੋਂ ਗੈਰ-ਹਾਜ਼ਰ ਚੱਲ ਰਹੇ ਸਨ।

ਦੂਜੇ ਪਾਸੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਖ਼ਤ ਲਹਿਜ਼ੇ ‘ਚ ਕਿਹਾ ਕਿ ਬਿਨਾਂ ਛੁੱਟੀ ਪ੍ਰਵਾਨ ਕਰਵਾਏ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ। ਅਜਿਹੀ ਲਾਪਰਵਾਹੀ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ |

Exit mobile version