Site icon TheUnmute.com

ਅੱਜ ਲੁਧਿਆਣਾ ਦੇ ਸਾਹਨੇਵਾਲ ਹਵਾਈ ਅੱਡੇ ਤੋਂ ਦਿੱਲੀ-NCR ਲਈ ਫਲਾਈਟ ਮੁੜ ਹੋਵੇਗੀ ਸ਼ੁਰੂ: CM ਮਾਨ

Election Results

ਚੰਡੀਗੜ੍ਹ, 06 ਸਤੰਬਰ 2023: ਅੱਜ ਲੁਧਿਆਣਾ ਦੇ ਸਾਹਨੇਵਾਲ ਹਵਾਈ (Sahnewal Airport) ਅੱਡੇ ਤੋਂ ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਇਸ ਏਅਰਪੋਰਟ ਨੂੰ ਚਾਲੂ ਕਰਵਾਉਣਗੇ। ਹਿੰਡਨ ਡੋਮੈਸਟਿਕ ਏਅਰਪੋਰਟ ਤੋਂ ਪਹਿਲੀ ਫਲਾਈਟ ਸਵੇਰੇ 10.50 ਵਜੇ ਸਾਹਨੇਵਾਲ ਏਅਰਪੋਰਟ ਪਹੁੰਚੇਗੀ, ਜਦੋਂਕਿ ਟੇਕ ਆਫ ਫਲਾਈਟ ਸਵੇਰੇ 11.10 ਵਜੇ ਹੈ, ਜੋ 12.25 ਵਜੇ ਹਿੰਡਨ ਪਹੁੰਚੇਗੀ।

ਇਸਦੇ ਨਾਲ ਹੀ ਹਵਾਈ ਅੱਡੇ ਨੂੰ ਚਾਲੂ ਕਰਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਭਗਵੰਤ ਮਾਨ ਤੋਂ ਇਲਾਵਾ ਹੋਰ ਕੈਬਿਨਟ ਮੰਤਰੀ ਤੇ ਆਗੂ ਵੀ ਹਵਾਈ ਅੱਡੇ ‘ਤੇ ਪੁੱਜਣਗੇ। ਏਅਰਪੋਰਟ ਸਟਾਫ਼ ਵੱਲੋਂ ਸਾਰੇ ਜ਼ਰੂਰੀ ਕੰਮ ਮੁਕੰਮਲ ਕਰ ਲਏ ਗਏ ਹਨ।

ਮਿਲੀ ਜਾਣਕਾਰੀ ਮੁਤਾਬਕ ਉਕਤ ਫਲਾਈਟ ਦਾ ਇੱਕ ਤਰਫਾ ਕਿਰਾਇਆ 3148 ਰੁਪਏ ਹੋਵੇਗਾ, ਜੋ ਕਿ ਦਿੱਲੀ-ਲੁਧਿਆਣਾ ਫਲਾਈਟ ਲਈ ਵਾਜਬ ਹੈ। ਐਮਪੀ ਅਰੋੜਾ ਖੁਦ ਹਿੰਡਨ ਤੋਂ ਲੁਧਿਆਣਾ ਲਈ ਰਵਾਨਾ ਹੋਣਗੇ। ਸਾਹਨੇਵਾਲ ਲਈ ਇਸ ਉਦਘਾਟਨੀ ਉਡਾਣ ਵਿੱਚ ਕੇਂਦਰੀ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ (ਸੇਵਾਮੁਕਤ) ਜਨਰਲ ਵੀਕੇ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਸੰਸਦ ਮੈਂਬਰ ਅਰੋੜਾ ਨੇ ਸਾਹਨੇਵਾਲ ਹਵਾਈ (Sahnewal Airport) ਅੱਡੇ ਦੇ ਮੁੜ ਚਾਲੂ ਹੋਣ ਦੇ ਮੁੱਦੇ ਨੂੰ ਪੰਜਾਬ ਲਈ ਵੱਡੀ ਪ੍ਰਾਪਤੀ ਦੱਸਿਆ ਹੈ। ਉਹ ਇਸ ਲਈ ਕਾਫੀ ਸਮੇਂ ਤੋਂ ਕੋਸ਼ਿਸ਼ ਕਰ ਰਹੇ ਸੀ। ਉਨ੍ਹਾਂ ਨੇ 16 ਅਗਸਤ ਨੂੰ ਉਡਾਣ ਸਕੀਮ ਤਹਿਤ ਸਾਹਨੇਵਾਲ ਹਵਾਈ ਅੱਡੇ ਲਈ ਉਡਾਣਾਂ ਸ਼ੁਰੂ ਕਰਨ ਬਾਰੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ (ਐਮਓਸੀਏ) ਦੇ ਸਕੱਤਰ ਰਾਜੀਵ ਬਾਂਸਲ ਨੂੰ ਪੱਤਰ ਲਿਖਿਆ

Exit mobile version