15 flights

ਆਦਮਪੁਰ ਹਵਾਈ ਅੱਡੇ ਤੋਂ ਜਲਦ ਜੈਪੁਰ ਤੇ ਮੁੰਬਈ ਲਈ ਉਡਾਣਾਂ ਹੋਣਗੀਆਂ ਸ਼ੁਰੂ

9 ਨਵੰਬਰ 2024: ਪੰਜਾਬੀਆਂ ਲਈ ਹੁਣ ਜੈਪੁਰ ਅਤੇ ਮੁੰਬਈ (Jaipur and Mumbai) ਜਾਣਾ ਆਸਾਨ ਹੋ ਜਾਵੇਗਾ। ਦੱਸ ਦੇਈਏ ਕਿ ਆਦਮਪੁਰ ਹਵਾਈ ਅੱਡੇ (airport) ਤੋਂ ਜਲਦ ਹੀ ਜੈਪੁਰ ਅਤੇ ਮੁੰਬਈ ਲਈ ਉਡਾਣਾਂ (flights) ਸ਼ੁਰੂ ਹੋ ਜਾਣਗੀਆਂ। ਇਸ ਦੇ ਲਈ ਏਅਰਪੋਰਟ ਅਥਾਰਟੀ ਆਫ ਇੰਡੀਆ (Airport Authority of India. Airline companies) ਵੱਲੋਂ ਆਦਮਪੁਰ ਏਅਰਪੋਰਟ ਤੋਂ ਇਨ੍ਹਾਂ ਦੋਵਾਂ ਰੂਟਾਂ ਦੀ ਬੋਲੀ ਦੀ ਪ੍ਰਕਿਰਿਆ ਪੂਰੀ ਕਰ ਲਈ ਗਈ ਹੈ। ਏਅਰਲਾਈਨ ਕੰਪਨੀਆਂ ਨੇ ਇਸ ਬੋਲੀ ਪ੍ਰਕਿਰਿਆ ਵਿੱਚ ਦਿਲਚਸਪੀ ਦਿਖਾਈ ਹੈ। ਦੱਸਿਆ ਜਾ ਰਿਹਾ ਹੈ ਕਿ ਇੰਡੀਗੋ ਏਅਰਲਾਈਨ ਦੇ ਸੀਨੀਅਰ ਅਧਿਕਾਰੀ ਆਉਣ ਵਾਲੇ ਦਿਨਾਂ ‘ਚ ਆਦਮਪੁਰ ਹਵਾਈ ਅੱਡੇ ਦਾ ਦੌਰਾ ਕਰ ਸਕਦੇ ਹਨ।

ਇਨ੍ਹਾਂ ਉਡਾਣਾਂ ਦੇ ਸ਼ੁਰੂ ਹੋਣ ਨਾਲ ਲੋਕਾਂ ਅਤੇ ਕਾਰੋਬਾਰੀਆਂ ਨੂੰ ਕਾਫੀ ਫਾਇਦਾ ਹੋਵੇਗਾ। ਇਸ ਨਾਲ ਲੋਕ ਆਸਾਨੀ ਨਾਲ ਹਿਮਾਚਲ ਪ੍ਰਦੇਸ਼ ਜਾਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਆ ਸਕਣਗੇ। ਤੁਹਾਨੂੰ ਦੱਸ ਦੇਈਏ ਕਿ ਆਦਮਪੁਰ ਸਿਵਲ ਏਅਰਪੋਰਟ 35 ਏਕੜ ਜ਼ਮੀਨ ‘ਤੇ ਬਣਿਆ ਹੈ ਅਤੇ ਪਹਿਲੀ ਉਡਾਣ ਇੱਥੋਂ 2018 ‘ਚ ਸ਼ੁਰੂ ਹੋਈ ਸੀ।

 

 

Scroll to Top