ਚੰਡੀਗੜ੍ਹ, 12 ਨਵੰਬਰ 2024: ਹਰਿਆਣਾ ਦੇ ਊਰਜਾ, ਟਰਾਂਸਪੋਰਟ ਅਤੇ ਕਿਰਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਉਨ੍ਹਾਂ ਨੇ ਦੇਸ਼ ਦੇ ਸ਼ਹਿਰੀ ਹਵਾਬਾਜ਼ੀ ਮੰਤਰੀ ਕਿੰਜਰਾਪੂ ਰਾਮਮੋਹਨ ਨਾਇਡੂ ਨਾਲ ਦਿੱਲੀ ਦੇ ਅੰਬਾਲਾ ਹਵਾਈ ਅੱਡੇ (Ambala airport) ਤੋਂ ਉਡਾਣਾਂ ਸ਼ੁਰੂ ਕਰਨ ਲਈ ਚਰਚਾ ਕੀਤੀ ਹੈ। ਇਸ ਗੱਲਬਾਤ ਦੇ ਸਾਰਥਕ ਨਤੀਜੇ ਛੇਤੀ ਹੀ ਸਾਹਮਣੇ ਆਉਣਗੇ |
ਉਨ੍ਹਾਂ ਕਿਹਾ ਕਿ ਅੰਬਾਲਾ ਛਾਉਣੀ ‘ਚ ਬਣ ਰਹੇ ਸਿਵਲ ਹਵਾਈ ਅੱਡੇ ਦੇ ਸੁਰੱਖਿਆ ਉਪਕਰਨਾਂ ਦੇ ਸਥਾਪਤ ਹੁੰਦੇ ਹੀ ਉਡਾਣਾਂ ਸ਼ੁਰੂ ਹੋ ਜਾਣਗੀਆਂ। ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਇਹ ਉਪਕਰਨ ਛੇਤੀ ਲਗਾਉਣ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਅੰਬਾਲਾ ਛਾਉਣੀ ਦੇ ਸਿਵਲ ਹਵਾਈ ਅੱਡੇ ਦਾ ਉਦਘਾਟਨ ਕਰਨ ਦਾ ਸੱਦਾ ਵੀ ਦਿੱਤਾ।
ਅਨਿਲ ਵਿਜ ਨੇ ਦਿੱਲੀ ਵਿੱਚ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕਿੰਜਰਾਪੂ ਰਾਮਮੋਹਨ ਨਾਇਡੂ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬਹੁਤ ਹੀ ਅਭਿਲਾਸ਼ੀ ਯੋਜਨਾ ਉਡਾਣ ਦੇ ਤਹਿਤ ਮੇਰੇ ਵਿਧਾਨ ਸਭਾ ਹਲਕੇ ਅੰਬਾਲਾ ਛਾਉਣੀ ‘ਚ ਇੱਕ ਹਵਾਈ ਅੱਡੇ (Ambala airport) ਨੂੰ ਮਨਜ਼ੂਰੀ ਦਿੱਤੀ ਗਈ ਸੀ। ਇਹ ਪੂਰੀ ਤਰ੍ਹਾਂ ਨਾਲ ਤਿਆਰ ਹੈ ਅਤੇ ਸਾਰੇ ਉਪਕਰਨ ਲਗਾਏ ਜਾ ਚੁੱਕੇ ਹਨ ਅਤੇ ਸੁਰੱਖਿਆ ਉਪਕਰਨ ਹਵਾਬਾਜ਼ੀ ਵਿਭਾਗ ਵੱਲੋਂ ਲਗਾਏ ਜਾਣੇ ਹਨ।
ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਅਸੀਂ ਛੇਤੀ ਹੀ ਸਾਰੀਆਂ ਰਸਮਾਂ ਪੂਰੀਆਂ ਕਰ ਲਵਾਂਗੇ ਅਤੇ ਜਿਵੇਂ ਹੀ ਸੁਰੱਖਿਆ ਉਪਕਰਨ ਲਗਾਏ ਜਾਣਗੇ, ਉਡਾਣਾਂ ਛੇਤੀ ਸ਼ੁਰੂ ਹੋ ਜਾਣਗੀਆਂ। ਅਨਿਲ ਵਿਜ ਨੇ ਕਿਹਾ ਕਿ “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਲ 2047 ਤੱਕ ਵਿਕਸਿਤ ਭਾਰਤ ਬਣਾਉਣ ਦੀ ਗੱਲ ਕੀਤੀ ਸੀ ਅਤੇ ਅੱਜ ਹਰ ਰਾਜ ਦਾ ਹਰ ਵਿਅਕਤੀ ਇਸ ਮੁੱਦੇ ਨੂੰ ਲੈ ਕੇ ਅੱਗੇ ਵਧਣਾ ਚਾਹੁੰਦਾ ਹੈ।