ਹੜ੍ਹ ਕੰਟਰੋਲ ਰੂਮ

ਪੰਜਾਬ ਭਰ ‘ਚ ਹੜ੍ਹ ਕੰਟਰੋਲ ਰੂਮ 24 ਘੰਟੇ ਕਾਰਜਸ਼ੀਲ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 27 ਅਗਸਤ 2025: ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਲੋਕਾਂ ਦੀ ਸਹਾਇਤਾ ਲਈ ਪੰਜਾਬ ‘ਚ ਹੜ੍ਹ ਕੰਟਰੋਲ ਰੂਮ 24×7 ਕੰਮ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਐਮਰਜੈਂਸੀ ਸਥਿਤੀ ‘ਚ ਇਨ੍ਹਾਂ ਨੰਬਰਾਂ ‘ਤੇ ਤੁਰੰਤ ਸੰਪਰਕ ਕਰ ਸਕਦੇ ਹਨ।

ਮੰਤਰੀ ਬਰਿੰਦਰ ਕੁਮਾਰ ਗੋਇਲ ਮੁਤਾਬਕ ਲੁਧਿਆਣਾ ਲਈ ਹੜ੍ਹ ਕੰਟਰੋਲ ਰੂਮ ਨੰਬਰ 0161-2433100, ਜ਼ਿਲ੍ਹਾ ਰੋਪੜ ਦਾ ਕੰਟਰੋਲ ਰੂਮ ਨੰਬਰ 01881-221157, ਗੁਰਦਾਸਪੁਰ ਕੰਟਰੋਲ ਰੂਮ ਨੰ. 01874-266376 ਅਤੇ 18001801852, ਹੁਸ਼ਿਆਰਪੁਰ ਕੰਟਰੋਲ ਰੂਮ ਨੰ. 01882-220412, ਜਲੰਧਰ ਕੰਟਰੋਲ ਰੂਮ ਨੰ. 0181-2224417 ਅਤੇ 94176-57802, ਐਸ.ਬੀ.ਐਸ ਨਗਰ ਕੰਟਰੋਲ ਰੂਮ ਨੰ. 01823-220645, ਸੰਗਰੂਰ ਕੰਟਰੋਲ ਰੂਮ ਨੰ. 01672-234196, ਪਟਿਆਲਾ ਕੰਟਰੋਲ ਰੂਮ ਨੰ. 0175-2350550, ਮਾਨਸਾ ਲਈ ਕੰਟਰੋਲ ਰੂਮ ਨੰ: 01652-229082 ਹੈ, ਅੰਮ੍ਰਿਤਸਰ ਕੰਟਰੋਲ ਰੂਮ ਨੰ. 0183-2229125, ਤਰਨ ਤਾਰਨ ਕੰਟਰੋਲ ਰੂਮ ਨੰ. 01852-224107, ਪਠਾਨਕੋਟ ਕੰਟਰੋਲ ਰੂਮ ਨੰ. 0186-2346944 ਅਤੇ 97791-02351ਅਤੇ 2358550, ਐਸ.ਏ.ਐਸ ਨਗਰ (ਮੋਹਾਲੀ) ਲਈ ਕੰਟਰੋਲ ਰੂਮ ਨੰ. 0172-2219506, ਸ੍ਰੀ ਮੁਕਤਸਰ ਸਾਹਿਬ ਕੰਟਰੋਲ ਰੂਮ ਨੰ. 01633-260341, ਫ਼ਰੀਦਕੋਟ ਕੰਟਰੋਲ ਰੂਮ ਨੰ. 01639-250338, ਫ਼ਾਜ਼ਿਲਕਾ ਕੰਟਰੋਲ ਰੂਮ ਨੰ. 01638-262153, ਫ਼ਿਰੋਜ਼ਪੁਰ ਕੰਟਰੋਲ ਰੂਮ ਨੰ. 01632-245366, ਬਰਨਾਲਾ ਕੰਟਰੋਲ ਰੂਮ ਨੰ. 01679-233031, ਬਠਿੰਡਾ ਹੜ੍ਹ ਕੰਟਰੋਲ ਰੂਮ ਨੰ. 0164-2862100 ਅਤੇ 0164-2862101, ਕਪੂਰਥਲਾ ਕੰਟਰੋਲ ਰੂਮ ਨੰ. 01822-231990, ਫਤਹਿਗੜ੍ਹ ਸਾਹਿਬ ਹੜ੍ਹ ਕੰਟਰੋਲ ਰੂਮ ਨੰ. 01763-232838, ਮੋਗਾ ਹੜ੍ਹ ਕੰਟਰੋਲ ਰੂਮ ਨੰ. 01636-235206 ਅਤੇ ਜ਼ਿਲ੍ਹਾ ਮਲੇਰਕੋਟਲਾ ਲਈ ਹੜ੍ਹ ਕੰਟਰੋਲ ਰੂਮ ਨੰ. 01675-252003 ਸਥਾਪਿਤ ਹੈ।

ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਸਾਰੇ ਕੰਟਰੋਲ ਰੂਮ ਐਮਰਜੈਂਸੀ ਸਥਿਤੀਆਂ ਲਈ ਦਿਨ-ਰਾਤ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਠੋਸ ਹੜ੍ਹ ਰੋਕਥਾਮ ਲਈ ਤਿਆਰੀ ਸਬੰਧੀ ਪ੍ਰੋਟੋਕੋਲ ਲਾਗੂ ਕੀਤੇ ਹਨ।

ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਇਹ ਕੰਟਰੋਲ ਰੂਮ ਆਧੁਨਿਕ ਸੰਚਾਰ ਪ੍ਰਣਾਲੀਆਂ ਨਾਲ ਲੈਸ ਹਨ ਅਤੇ ਇਨ੍ਹਾਂ ਦਾ ਪ੍ਰਬੰਧਨ ਸਿਖਲਾਈ ਪ੍ਰਾਪਤ ਕਰਮਚਾਰੀਆਂ ਵੱਲੋਂ ਕੀਤਾ ਜਾ ਰਿਹਾ ਹੈ, ਜੋ ਬਚਾਅ ਅਤੇ ਰਾਹਤ ਕਾਰਜਾਂ ਸਬੰਧੀ ਪ੍ਰਭਾਵਸ਼ਾਲੀ ਢੰਗ ਨਾਲ ਤਾਲਮੇਲ ਕਰ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਚੌਕਸ ਰਹਿਣ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ‘ਚ ਤੁਰੰਤ ਕੰਟਰੋਲ ਰੂਮਾਂ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ।

Read More: ਫਾਜ਼ਿਲਕਾ ਦੇ ਪਿੰਡ ‘ਚ ਰਾਹਤ ਸਮੱਗਰੀ ਲੈ ਕੇ ਪਹੁੰਚੇ ਕੈਬਿਨਟ ਮੰਤਰੀ ਡਾ. ਬਲਜੀਤ ਕੌਰ

Scroll to Top