Flood

ਪੰਜਾਬ ‘ਚ ਫਿਰ ਹੜ੍ਹ ਵਰਗੇ ਹਲਾਤ, ਸੂਬੇ ਦੇ ਇਹ ਜ਼ਿਲ੍ਹੇ ਪਾਣੀ ਦੀ ਮਾਰ ਹੇਠ

ਚੰਡੀਗ੍ਹੜ, 16 ਅਗਸਤ, 2023: ਪੰਜਾਬ ਵਿੱਚ ਇੱਕ ਵਾਰ ਫਿਰ ਹੜ੍ਹਾਂ (Flood) ਦੀ ਸਥਿਤੀ ਬਣ ਗਈ ਹੈ। ਸਤਲੁਜ ਦਰਿਆ ‘ਤੇ ਦੇਸ਼ ਦਾ ਦੂਜਾ ਸਭ ਤੋਂ ਵੱਡਾ ਭਾਖੜਾ ਡੈਮ ਅਤੇ ਬਿਆਸ ਦਰਿਆ ‘ਤੇ ਪੌਂਗ ਡੈਮ ਦੋਵੇਂ ਹੀ ਖ਼ਤਰੇ ਦੇ ਨਿਸ਼ਾਨ ‘ਤੇ ਪਹੁੰਚ ਗਏ ਹਨ। ਹਿਮਾਚਲ ਪ੍ਰਦੇਸ਼ ਪੁਲਿਸ ਦੇ ਮੁਤਾਬਕ ਭਾਖੜਾ ਡੈਮ ਵਿਚ ਸਵੇਰ 6 ਵਜੇ ਪਾਣੀ ਦਾ ਪੱਧਰ 1677.72 ਫੁੱਟ ਹੈ | ਬੀਤੇ ਦਿਨ ਭਾਖੜਾ ਦੇ ਫਲੱਡ ਗੇਟ ਖੋਲ੍ਹੇ ਗਏ ਸਨ, ਜੋ ਦੇਰ ਰਾਤ ਬੰਦ ਕਰ ਦਿੱਤੇ ਗਏ ਸਨ। ਇਸ ਦੇ ਨਾਲ ਹੀ ਪੌਂਗ ਡੈਮ ਤੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਭਾਖੜਾ ਡੈਮ ਵਿੱਚ ਪਾਣੀ ਦੀ ਆਮਦ 76898 ਕਿਊਸਿਕ ਦਰਜ ਕੀਤੀ ਗਈ ਹੈ। ਜਦਕਿ ਭਾਖੜਾ ਡੈਮ ਤੋਂ ਟਰਬਾਈਨਾਂ ਰਾਹੀਂ ਸਿਰਫ਼ 83703 ਕਿਊਸਿਕ ਪਾਣੀ ਛੱਡਿਆ ਗਿਆ। ਜਿਸ ਵਿੱਚੋਂ ਨੰਗਲ ਡੈਮ ਤੋਂ ਨੰਗਲ ਹਾਈਡਲ ਨਹਿਰ ਨੂੰ 12350 ਕਿਊਸਿਕ, ਅਨੰਦਪੁਰ ਸਾਹਿਬ ਹਾਈਡਲ ਨਹਿਰ ਨੂੰ 10150 ਕਿਊਸਿਕ ਅਤੇ ਸਤਲੁਜ ਦਰਿਆ ਨੂੰ 47400 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਨੰਗਲ ਡੈਮ ਤੋਂ ਕਰੀਬ 69900 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।

ਇਸ ਦੇ ਨਾਲ ਹੀ ਹੁਸ਼ਿਆਰਪੁਰ ਅਤੇ ਗੁਰਦਾਸਪੁਰ ਤੋਂ ਬਾਅਦ ਬਿਆਸ ਦੇ ਪਾਣੀ ਦਾ ਪੱਧਰ ਵਧਣ (Flood)  ਕਾਰਨ ਕਪੂਰਥਲਾ ਦੇ ਵਿਧਾਨ ਸਭਾ ਹਲਕਾ ਭੁਲੱਥ ਵਿੱਚ ਵੀ ਸਥਿਤੀ ਵਿਗੜਨ ਲੱਗੀ ਹੈ। ਮੰਡ ਤਲਵੰਡੀ ਕੂਕਾ, ਮੰਡ ਸਰਦਾਰ ਸਾਹਿਬ, ਮੰਡ ਰਾਏਪੁਰ ਅਰਾਈਆਂ ਆਦਿ ਪਿੰਡਾਂ ਵਿੱਚ ਦਰਿਆ ਬਿਆਸ ਦੇ ਕੰਢਿਆਂ ਤੋਂ ਪਾਣੀ ਆਉਣਾ ਸ਼ੁਰੂ ਹੋ ਗਿਆ ਹੈ। ਦੂਜੇ ਪਾਸੇ ਬੀਤੇ ਦਿਨ ਤੋਂ ਗੁਰਦਾਸਪੁਰ ਅਤੇ ਹੁਸ਼ਿਆਰਪੁਰ ‘ਚ ਬਚਾਅ ਕਾਰਜ ਜਾਰੀ ਹੈ। ਇਸ ਦੇ ਨਾਲ ਹੀ ਗੁਰਦਾਸਪੁਰ ਵਿੱਚ ਐਨ.ਡੀ.ਆਰ.ਐਫ. ਦੀਆਂ ਟੀਮਾਂ ਮੌਜੂਦ ਹਨ |

Scroll to Top