Sri Anandpur Sahib

ਸ਼੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਮੌਕੇ ‘ਤੇ ਉਮੜਿਆ ਸ਼ਰਧਾਲੂਆਂ ਦਾ ਸੈਲਾਬ

ਚੰਡੀਗੜ੍ਹ 18 ਮਾਰਚ 2022: ਸ਼੍ਰੀ ਆਨੰਦਪੁਰ ਸਾਹਿਬ (Sri Anandpur Sahib) ਵਿਖੇ ਹੋਲਾ ਮਹੱਲਾ ਦਾ ਆਰੰਭ ਖਾਲਸਾਈ ਸ਼ਾਨੋ-ਸ਼ੋਕਤ ਨਾਲ ਬੁੱਢਾ ਦਲ ਵੱਲੋ ਅਰਦਾਸ ਕਰਨ ਉਪਰੰਤ ਕੀਤੀ ਗਈ। ਇਸ ਮੌਕੇ ‘ਤੇ ਮੌਕੇ ਦੂਸਰੇ ਦਿਨ ਸ਼ਰਧਾਲੂਆਂ ਦਾ ਸੈਲਾਬ ਉਮੜ ਗਿਆ। ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ‘ਚ ਸ਼ਰਧਾਲੂ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਹਨ।

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁੱਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿਚ ਬੁੱਢਾ ਦਲ ਵੱਲੋਂ ਹੋਲੇ ਮਹੱਲੇ ਦੇ ਮੌਕੇ ਗੁਰਦੁਆਰਾ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਵਿਖੇ ਕਰਵਾਏ ਜਾ ਰਹੇ ਦੋ ਰੋਜ਼ਾ ਵਿਰਸਾ ਸੰਭਾਲ ਇੰਟਰਨੈਸ਼ਨਲ ਗਤਕਾ ਮੁਕਾਬਾਲੇ ਕਰਵਾਏ ਗਏ। ਜਿਸ ਦੀ ਅਰੰਭਤਾ

ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ, ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਨੰਦਪੁਰ ਸਾਹਿਬ ਤੇ ਹੋਰ ਸ਼ਖਸ਼ੀਅਤਾਂ ਨੇ ਗਤਕਾ ਮੁਕਾਬਲਿਆਂ ਦੀ ਰਸਮੀ ਸ਼ੁਰੂਵਾਤ ਕਰਵਾਈ।ਸਿੱਖ ਪ੍ਰੰਪਰਾਵਾਂ ਨੂੰ ਰੂਪਮਾਨ ਕਰਦੀ ਇਸ ਜੰਗਜੂ ਕਲਾ ਪ੍ਰਤੀ ਸੰਗਤਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ।ਇਨ੍ਹਾਂ ਮੁਕਾਬਲਿਆਂ ਵਿਚ ਜੇਤੂ ਟੀਮਾਂ ਨੂੰ ਸਮਾਪਤੀ ਸਮੇਂ ਵਿਸ਼ੇਸ਼ ਮੈਡਲ ਸਨਮਾਨ ਦੇ ਕੇ ਨਿਵਾਜਿਆ ਜਾਵੇਗਾ।ਇਸ ਮੌਕੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਗਤਕਾ ਗੁਰੂ ਸਾਹਿਬ ਵੱਲੋਂ ਬਖਸ਼ੀ ਜੰਗਜੂ ਕਲਾ ਹੈ ਅਤੇ ਗੁਰੂ ਸਾਹਿਬ ਵੱਲੋਂ ਬਖਸ਼ੀ ਗਤਕੇ ਦੀ ਇਸ ਸ਼ਸ਼ਤਰ ਕਲਾ ਨੂੰ ਉਹ ਲੋਕ ਹੀ ਅਪਨਾਉਣ ਜੋ ਸਿੱਖੀ ਸਰੂਪ ਵਿਚ ਪ੍ਰਪੱਕ ਹਨ।

Scroll to Top