22 ਅਗਸਤ 2025: ਲਗਾਤਾਰ ਤੋਂ ਪੈ ਰਹੇ ਮੀਂਹ ਕਾਰਨ ਪੰਜਾਬ (punjab) ਦੇ ਸਰਹੱਦੀ ਇਲਾਕਿਆਂ ਦੇ ਵਿੱਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ, ਜਿਸ ਕਾਰਨ ਲੋਕ ਆਪਣੇ ਘਰ ਛੱਡ ਬਾਹਰ ਜਾ ਰਹੇ ਹਨ| ਦੱਸ ਦੇਈਏ ਕਿ ਇਸ ਸਮੇਂ ਪੰਜਾਬ ਦੇ 7 ਜ਼ਿਲ੍ਹੇ ਕਪੂਰਥਲਾ, ਤਰਨਤਾਰਨ, ਫਾਜ਼ਿਲਕਾ, ਫਿਰੋਜ਼ਪੁਰ, ਹੁਸ਼ਿਆਰਪੁਰ, ਪਠਾਨਕੋਟ ਅਤੇ ਅੰਮ੍ਰਿਤਸਰ ਹੜ੍ਹਾਂ (amritsar flood) ਦੀ ਲਪੇਟ ਵਿੱਚ ਹਨ। ਜੇਕਰ ਪਹਾੜਾਂ ‘ਤੇ ਮੀਂਹ ਦਾ ਪ੍ਰਭਾਵ ਜ਼ਿਆਦਾ ਰਿਹਾ ਤਾਂ ਮੈਦਾਨੀ ਇਲਾਕਿਆਂ ਵਿੱਚ ਦਰਿਆਵਾਂ ਦੇ ਪਾਣੀ ਦਾ ਪੱਧਰ ਵਧਣ ਦੀ ਸੰਭਾਵਨਾ ਹੈ। ਇਸ ਕਾਰਨ ਆਉਣ ਵਾਲੇ 5 ਦਿਨ ਪੰਜਾਬ ਲਈ ਬਹੁਤ ਸਾਵਧਾਨ ਰਹਿਣ ਵਾਲੇ ਹਨ।
ਪਿਛਲੇ ਦਿਨਾਂ ਵਿੱਚ ਪੌਂਗ ਡੈਮ (pong dam) ਤੋਂ 69 ਹਜ਼ਾਰ 800 ਕਿਊਸਿਕ ਪਾਣੀ ਛੱਡਿਆ ਗਿਆ ਹੈ। ਇਸਦਾ ਪ੍ਰਭਾਵ ਹੁਸ਼ਿਆਰਪੁਰ ਦੇ ਟਾਂਡਾ ਵਿੱਚ ਦੇਖਿਆ ਗਿਆ ਹੈ ਅਤੇ ਇਹ ਹੋਰ ਜ਼ਿਲ੍ਹਿਆਂ ਨੂੰ ਵੀ ਪ੍ਰਭਾਵਿਤ ਕਰ ਸਕਦਾ ਹੈ। ਜਲ ਭੰਡਾਰ ਦਾ ਪੱਧਰ 1,384.45 ਫੁੱਟ ਤੱਕ ਪਹੁੰਚ ਗਿਆ, ਜੋ ਕਿ 1,390 ਫੁੱਟ ਦੇ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਹੈ।
ਦਰਿਆ ਵਿੱਚ ਲਗਭਗ 1.15 ਲੱਖ ਕਿਊਸਿਕ ਪਾਣੀ ਵਗ ਰਿਹਾ ਹੈ। ਜਿਸ ਕਾਰਨ ਟਾਂਡਾ ਦੇ 6 ਪਿੰਡਾਂ ਗੰਡੋਵਾਲ, ਰਾੜਾ ਮੰਡ, ਤਲ੍ਹੀ, ਅਬਦੁੱਲਾਪੁਰ, ਮੇਵਾ ਮਿਆਣੀ ਅਤੇ ਫੱਤਾ ਕੁੱਲਾ ਵਿੱਚ ਪਾਣੀ ਦਾਖਲ ਹੋ ਗਿਆ ਹੈ ਅਤੇ ਝੋਨੇ ਦੀਆਂ ਫਸਲਾਂ ਡੁੱਬ ਗਈਆਂ ਹਨ।
Read More: ਪੰਜਾਬ ‘ਚ ਬਣੇ ਹੜ੍ਹ ਵਰਗੇ ਹਾਲਾਤ, ਰਾਵੀ ਦਰਿਆ ਦੇ ਕੰਢੇ ਵਸੇ ਪਿੰਡਾਂ ਦਾ ਟੁੱਟਿਆ ਸੰਪਰਕ