Site icon TheUnmute.com

ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਉਡਣ ਦਸਤੇ ਨੇ ਇਕ ਪਰਮਲ ਝੋਨੇ ਦਾ ਟਰੱਕ ਜ਼ਬਤ ਕਰਵਾਇਆ : ਆਸ਼ੂ

ਖੁਰਾਕ ਸਿਵਲ ਸਪਲਾਈ ਵਿਭਾਗ

ਚੰਡੀਗੜ, 8 ਅਕਤੂਬਰ 2021 : ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਉਡਣ ਦਸਤਿਆਂ ਨੇ ਅੱਜ ਮੱਧ ਪ੍ਰਦੇਸ ਤੋਂ ਪੰਜਾਬ ਵਿੱਚ ਗੈਰ-ਕਾਨੂੰਨੀ ਤਰੀਕੇ ਰੀਸਾਈਕਲਿੰਗ/ ਬੋਗਸ ਬਿਲਿੰਗ ਲਈ ਲਿਆਂਦੇ ਜਾ ਰਹੇ ਪਰਮਲ ਝੋਨੇ ਦੇ ਟਰੱਕ ਨੂੰ ਜ਼ਬਤ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ  ਭਾਰਤ ਭੂਸ਼ਣ ਆਸ਼ੂ, ਖੁਰਾਕ ਤੇ ਸਿਵਲ ਸਪਲਾਈ ਮੰਤਰੀ, ਪੰਜਾਬ ਨੇ ਦੱਸਿਆ ਕਿ ਪਟਿਆਲਾ ਜ਼ਿਲੇ ਦੇ ਸ਼ੰਭੂ ਬਾਰਡਰ ‘ਤੇ ਇਹ ਟਰੱਕ ਜ਼ਬਤ ਕੀਤਾ ਗਿਆ ਹੈ |

ਜਿਸ ਵਿੱਚ 254.50 ਕਿਲੋ ਪਰਮਲ ਝੋਨਾ ਦਸਮੇਸ਼ ਐਗਰੋ ਫੂਡਜ ਲੁਧਿਆਣਾ ਦੇ ਨਾਮ ਦੀ ਬੋਗਸ ਫਰਮ ਦੇ ਨਾਮ ’ਤੇ ਲਿਆਂਦਾ ਜਾ ਰਿਹਾ ਸੀ।

ਆਸ਼ੂ ਨੂੰ ਦੱਸਿਆ ਕਿ ਜਦੋਂ ਇਸ ਫਰਮ ਸਬੰਧੀ ਸਕੱਤਰ ਮਾਰਕੀਟ ਕਮੇਟੀ ਲੁਧਿਆਣਾ ਤੋਂ ਪਤਾ ਕੀਤਾ ਗਿਆ ਤਾਂ ਉਨਾਂ ਉਕਤ ਨਾਮ ਦੀ ਕੋਈ ਵੀ ਫਰਮ ਜ਼ਿਲੇ ਵਿੱਚ ਰਜਿਸਟਰਡ ਹੋਣ ਤੋਂ ਇਨਕਾਰ ਕੀਤਾ।

ਇਸ ਸਬੰਧੀ ਕਾਨੂੰਨੀ ਕਾਰਵਾਈ ਕਰਦਿਆਂ ਟਰੱਕ ਨੰਬਰ ਐਮ.ਪੀ.07 ਐਚ.ਬੀ. 4072 ਨੂੰ ਜਬਤ ਕਰਦਿਆਂ ਡਰਾਈਵਰ ਹਰਮੀਤ ਪਾਲ ਵਿਰੁਧ ਪਰਚਾ ਦਰਜ ਕਰ ਦਿੱਤਾ ਗਿਆ।

ਆਸ਼ੂ ਨੇ ਦੱਸਿਆ ਕਿ ਪੰਜਾਬ ਰਾਜ ਵਿਚ ਇਸ ਸਮੇਂ 150 ਉਡਣ ਦਸਤੇ ਕਾਇਮ ਕੀਤੇ ਗਏ ਹਨ ਜਿਨਾਂ ਵਿਚ 1500 ਦੇ ਕਰੀਬ ਅਧਿਕਾਰੀ ਅਤੇ ਕਰਮਚਾਰੀ 24 ਘੰਟੇ ਕੰਮ ਕਰ ਰਹੇ ਹਨ।

ਖੁਰਾਕ ਤੇ ਸਿਵਲ ਸਪਲਾਈ ਵਿਭਾਗ ਮੰਤਰੀ ਨੇ ਕਿਹਾ ਕਿ ਇਨਾਂ ਦਸਤਿਆਂ ਵਲੋਂ ਹੁਣ ਤੱਕ 7 ਪਰਚੇ ਦਰਜ ਕਰਵਾਏ ਜਾ ਚੁੱਕੇ ਹਨ ਅਤੇ ਇਹ ਉਡਣ ਦਸਤੇ ਘੱਟੋ ਘੱਟ 31 ਦਸੰਬਰ 2021 ਤੱਕ ਆਪਣੀ ਕਾਰਵਾਈ ਜਾਰੀ ਰੱਖਣਗੇ।

Exit mobile version