July 7, 2024 8:05 am
Lalu Prasad Yadav

ਚਾਰਾ ਘੁਟਾਲੇ ਦੇ ਦੋਸ਼ੀ ਲਾਲੂ ਪ੍ਰਸਾਦ ਯਾਦਵ ਦੀ ਸਿਹਤ ਵਿਗੜੀ, ਜਲਦ ਦਿੱਲੀ ਦੇ ਏਮਜ਼ ਭੇਜਿਆ ਜਾਵੇਗਾ

ਚੰਡੀਗੜ੍ਹ 22 ਮਾਰਚ 2022: ਚਾਰਾ ਘੁਟਾਲੇ ਦੇ ਦੋਸ਼ੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੁਪਰੀਮੋ ਲਾਲੂ ਪ੍ਰਸਾਦ ਯਾਦਵ (Lalu Prasad Yadav) ਦੀ ਸਿਹਤ ਵਿਗੜਨ ਖ਼ਬਰ ਸਾਹਮਣੇ ਆ ਰਹੀ ਹੈ। ਇਸ ਤੋਂ ਇਲਾਵਾ ਚਾਰਾ ਘੁਟਾਲੇ ਦੇ ਦੋਸ਼ੀ ਬਿਹਾਰ ਦੇ ਸਾਬਕਾ ਮੰਤਰੀ ਆਰ ਕੇ ਰਾਣਾ ਦੀ ਵੀ ਸਿਹਤ ਵਿਗੜਨ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਰਿਮਸ ਪ੍ਰਬੰਧਨ ਦੇ ਫੈਸਲੇ ਤੋਂ ਬਾਅਦ ਲਾਲੂ ਪ੍ਰਸਾਦ ਯਾਦਵ (Lalu Prasad Yadav) ਅਤੇ ਆਰ ਕੇ ਰਾਣਾ ਨੂੰ ਅੱਜ ਦਿੱਲੀ ਦੇ ਏਮਜ਼ ਭੇਜਿਆ ਜਾ ਸਕਦਾ ਹੈ। ਲਾਲੂ ਪ੍ਰਸਾਦ ਯਾਦਵ ਨੂੰ ਗੁਰਦੇ ਦੀ ਸਮੱਸਿਆ ਦੱਸੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲਾਲੂ ਯਾਦਵ ਗ੍ਰੀਨ ਕੋਰੀਡੋਰ ਰਾਹੀਂ ਦਿੱਲੀ ਜਾਣਗੇ। ਜੇਲ੍ਹ ਪ੍ਰਸ਼ਾਸਨ ਮੁਤਾਬਕ ਲਾਲੂ ਦੇ ਜਾਣ ਦਾ ਸਮਾਂ ਅਜੇ ਤੈਅ ਨਹੀਂ ਹੋਇਆ ਹੈ। ਦਸਿਆ ਜਾ ਰਿਹਾ ਹੈ ਕਿ ਸ਼ਾਮ ਤੱਕ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਰਿਮਸ ਦੇ ਨਿਰਦੇਸ਼ਕ ਕਾਮੇਸ਼ਵਰ ਪ੍ਰਸਾਦ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੈਡੀਕਲ ਬੋਰਡ ਨੇ ਰਾਸ਼ਟਰੀ ਜਨਤਾ ਦਲ ਦੇ ਨੇਤਾ ਲਾਲੂ ਪ੍ਰਸਾਦ ਯਾਦਵ ਦੀ ਸਿਹਤ ਦੀ ਸਮੀਖਿਆ ਕਰਨ ਤੋਂ ਬਾਅਦ ਪਾਇਆ ਕਿ ਉਨ੍ਹਾਂ ਦੇ ਦਿਲ ਅਤੇ ਗੁਰਦਿਆਂ ਦੀ ਸਮੱਸਿਆ ਹੈ। ਉਨ੍ਹਾਂ ਨੂੰ ਬਿਹਤਰ ਇਲਾਜ ਲਈ ਏਮਜ਼ ਦਿੱਲੀ ਭੇਜਿਆ ਜਾ ਰਿਹਾ ਹੈ। ਇਸ ਸੰਬੰਧੀ ਜੇਲ੍ਹ ਅਧਿਕਾਰੀ ਤਾਰੀਖ ਤੈਅ ਕਰਨਗੇ।

ਰਾਂਚੀ ਰਿਮਸ ਦੇ ਡਾਕਟਰਾਂ ਨੇ ਦੱਸਿਆ ਕਿ ਰਾਸ਼ਟਰੀ ਜਨਤਾ ਦਲ ਦੇ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਦੀ ਗੁਰਦਾ ਲਗਾਤਾਰ ਖਰਾਬ ਹੋ ਰਿਹਾ ਹੈ। ਪੇਇੰਗ ਵਾਰਡ ‘ਚ ਦਾਖਲ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਦੇ ਗੁਰਦਿਆਂ ਦੇ ਕੰਮ ਦਾ ਪੱਧਰ ਵਿਗੜਦਾ ਜਾ ਰਿਹਾ ਹੈ। ਅਜਿਹੇ ‘ਚ ਲਾਲੂ ਦੀ ਸਿਹਤ ‘ਤੇ ਬੁਰਾ ਪ੍ਰਭਾਵ ਪੈ ਰਿਹਾ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਜੇਕਰ ਹਾਲਤ ‘ਚ ਸੁਧਾਰ ਨਾ ਹੋਇਆ ਤਾਂ ਡਾਇਲਸਿਸ ਕੀਤਾ ਜਾਵੇਗਾ।

ਜਿਕਰਯੋਗ ਹੈ ਕਿ ਆਰ ਕੇ ਰਾਣਾ ਨੂੰ ਇਲਾਜ ਲਈ 15 ਮਾਰਚ ਨੂੰ ਬਿਰਸਾ ਮੁੰਡਾ ਕੇਂਦਰੀ ਜੇਲ੍ਹ ਹੋਤਵਾਰ ਤੋਂ ਰਿਮਸ ਲਿਆਂਦਾ ਗਿਆ ਸੀ। 21 ਫਰਵਰੀ ਨੂੰ ਲਾਲੂ ਪ੍ਰਸਾਦ ਯਾਦਵ ਦੇ ਨਾਲ-ਨਾਲ ਸੀਬੀਆਈ ਅਦਾਲਤ ਨੇ ਆਰ ਕੇ ਰਾਣਾ ਨੂੰ ਵੀ ਪੰਜ ਸਾਲ ਦੀ ਕੈਦ ਅਤੇ 60 ਲੱਖ ਜੁਰਮਾਨੇ ਦੀ ਸਜ਼ਾ ਸੁਣਾਈ ਸੀ।