Fog Alert in Punjab

Fog Alert: ਪੰਜਾਬ ਹੋਰ ਵਧੇਗੀ ਧੁੰਦ ਅਤੇ ਠੰਡ, ਮੌਸਮ ਵੱਲੋਂ ਅਲਰਟ ਜਾਰੀ

ਪੰਜਾਬ, 28 ਨਵੰਬਰ 2026: Punjab Weather News: ਪੰਜਾਬ ‘ਚ ਠੰਢ ਹੌਲੀ-ਹੌਲੀ ਵਧ ਰਹੀ ਹੈ। ਦਿਨ ਦਾ ਤਾਪਮਾਨ ਲਗਾਤਾਰ ਘਟਦਾ ਜਾ ਰਿਹਾ ਹੈ, ਪਰ ਰਾਤ ਦਾ ਤਾਪਮਾਨ ਆਮ ਦੇ ਨੇੜੇ ਰਹਿੰਦਾ ਹੈ। ਇਸ ਦੌਰਾਨ, ਧੁੰਦ ਦੇ ਪ੍ਰਭਾਵ ਵੀ ਮਹਿਸੂਸ ਕੀਤੇ ਜਾ ਰਹੇ ਹਨ। ਸ਼ਹਿਰਾਂ ‘ਚ ਹਲਕੀ ਧੁੰਦ ਪੈ ਰਹੀ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਨੇ ਵੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ।

ਮੌਸਮ ਵਿਭਾਗ ਮੁਤਾਬਕ, ਆਉਣ ਵਾਲੇ ਦਿਨਾਂ ‘ਚ ਸੂਬੇ ਭਰ ‘ਚ ਤਾਪਮਾਨ ਥੋੜ੍ਹਾ ਘੱਟ ਸਕਦਾ ਹੈ। ਜ਼ਿਲ੍ਹਿਆਂ ‘ਚ ਘੱਟੋ-ਘੱਟ ਤਾਪਮਾਨ 4 ਤੋਂ 6 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ, ਅਤੇ ਵੱਧ ਤੋਂ ਵੱਧ ਤਾਪਮਾਨ 22 ਤੋਂ 28 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਦੋ ਦਿਨਾਂ ਲਈ ਧੁੰਦ ਦੀ ਚੇਤਾਵਨੀ ਦਿੱਤੀ ਹੈ। ਇਸਦੇ ਨਾਲ ਹੀ 28 ਨਵੰਬਰ ਨੂੰ ਸ਼ਨੀਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਲਈ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ।

29 ਨਵੰਬਰ ਨੂੰ ਐਤਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਲਈ ਸੰਘਣੀ ਧੁੰਦ ਪੈ ਸਕਦੀ ਹੈ। ਇਸਤੋਂ ਇਲਾਵਾ 30 ਨਵੰਬਰ ਨੂੰ ਮੌਸਮ ਵਿਭਾਗ ਵੱਲੋਂ ਸੋਮਵਾਰ ਜਾਂ ਆਉਣ ਵਾਲੇ ਦਿਨਾਂ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸ ਸਮੇਂ ਦੌਰਾਨ ਮੌਸਮ ਆਮ ਰਹਿਣ ਦੀ ਉਮੀਦ ਹੈ।

Read More: Punjab Weather News: ਮੌਸਮ ਵਿਭਾਗ ਵੱਲੋਂ ਪੰਜਾਬ ਦੇ 12 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ

ਵਿਦੇਸ਼

Scroll to Top