ਦਿੜ੍ਹਬਾ, 17 ਅਕਤੂਬਰ 2024: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਹਾੜੇ ਮੌਕੇ ਦਿੜ੍ਹਬਾ ਸਥਿਤ ਭਗਵਾਨ ਵਾਲਮੀਕਿ ਮੰਦਰ ਵਿਖੇ ਮੱਥਾ ਟੇਕਿਆ ਅਤੇ ਸੰਗਤਾਂ ਨੂੰ ਵਧਾਈ ਦਿੱਤੀ।
ਇਸ ਮੌਕੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਹਾੜੇ ਮੌਕੇ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਦਾ ਪ੍ਰਣ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ’ਤੇ ਚੱਲਣਾ ਸਮੇਂ ਦੀ ਲੋੜ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਜੀ ਨੇ ਸਿੱਖਿਆ ਦੇ ਅਧਿਕਾਰ ‘ਤੇ ਜ਼ੋਰ ਦਿੱਤਾ ਸੀ, ਇਸ ਲਈ ਵੱਧ ਤੋਂ ਵੱਧ ਸਿੱਖਿਆ ਗ੍ਰਹਿਣ ਕਰਕੇ ਸਮਾਨਤਾ ਅਤੇ ਭਾਈਚਾਰੇ ਦੀ ਰੌਸ਼ਨੀ ਫੈਲਾਉਣ ਦਾ ਯਤਨ ਕਰਨਾ ਚਾਹੀਦਾ ਹੈ |