TheUnmute.com

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣਾ ਸਮੇਂ ਦੀ ਲੋੜ :ਵਿਧਾਇਕ ਕੁਲਵੰਤ ਸਿੰਘ

ਮੋਹਾਲੀ 8 ਨਵੰਬਰ 2022 : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਵੱਲੋਂ ਮੋਹਾਲੀ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਮੱਥਾ ਟੇਕਿਆ । ਵਿਧਾਇਕ ਮੋਹਾਲੀ ਕੁਲਵੰਤ ਸਿੰਘ ਅੱਜ ਸਵੇਰੇ 9 ਵਜੇ ਦੇ ਕਰੀਬ ਸੈਕਟਰ-70 ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ |

ਉਸ ਤੋਂ ਬਾਅਦ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਗੁਰਦੁਆਰਾ ਸਿੰਘ ਸ਼ਹੀਦਾਂ ਸੁਹਾਣਾ ਸੋਹਾਣਾ, ਗੁਰਦੁਆਰਾ ਅੰਬ ਸਾਹਿਬ, ਫੇਜ਼-8, ਗੁਰਦੁਆਰਾ ਸਾਚਾ ਧਨੁ ਸਾਹਿਬ, ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਫੇਜ਼-4 , ਗੁਰਦੁਆਰਾ ਸਾਹਿਬ ਫੇਜ਼ 6 ਵਿਖੇ ਮੱਥਾ ਟੇਕਿਆ । ਇਸ ਤੋਂ ਬਾਅਦ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਪਿੰਡ ਰਾਮਗੜ੍ਹ (ਦਾਊਂ) ਵਿਖੇ ਸਥਿਤ ਗੁਰਦੁਆਰਾ ਸਹਿਬਾਨ ਵਿਖੇ ਮੱਥਾ ਟੇਕਿਆ ਅਤੇ ਗੁਰਦੁਆਰਾ ਨਾਨਕ ਦਰਬਾਰ ਸੈਕਟਰ-91 ਵਿਖੇ ਵੀ ਵਿਧਾਇਕ ਨੇ ਸ਼ਿਰਕਤ ਕੀਤੀ ਅਤੇ ਸੰਗਤਾਂ ਦੇ ਸਨਮੁੱਖ ਹੋਏ।

MLA Kulwant singh

ਇਸ ਮੌਕੇ ਤੇ ਵਿਧਾਇਕ ਮੋਹਾਲੀ ਦੇ ਨਾਲ ਨਾਲ ਕੁਲਦੀਪ ਸਿੰਘ ਸਮਾਣਾ ਤੋਂ ਇਲਾਵਾ ਕੌਂਸਲਰ ਸੁਖਦੇਵ ਸਿੰਘ ਪਟਵਾਰੀ, ਜਸਪਾਲ ਸਿੰਘ ਮਟੌਰ`, ਰਾਜੀਵ ਵਸ਼ਿਸ਼ਟ , ਸਾਬਕਾ ਕੌਂਸਲਰ ਅਤੇ ਸਟੇਟ ਐਵਾਰਡੀ ਫੂਲਰਾਜ ਸਿੰਘ , ਸਾਬਕਾ ਕੌਂਸਲਰ ਅਤੇ ਆਪ ਨੇਤਾ– ਸੁਰਿੰਦਰ ਸਿੰਘ ਰੋਡਾ ਸੋਹਾਣਾ, , ਨੰਬਰਦਾਰ ਹਰਸੰਗਤ ਸਿੰਘ ਸੋਹਾਣਾ ,ਸਾਬਕਾ ਕੌਂਸਲਰ ਆਰ .ਪੀ ਸ਼ਰਮਾ ,ਸਾਬਕਾ ਕੌਂਸਲਰ ਗੁਰਮੁਖ ਸਿੰਘ ਸੋਹਲ , ਹਰਵਿੰਦਰ ਸਿੰਘ, ਨਵਤੇਜ ਸਿੰਘ’,ਤਰਨਪਾਲ ਸਿੰਘ, ਹੈਪੀ ਮੋਹਾਲੀ , ਗੁਰਮੁਖ ਸਿੰਘ, ਲਵਪ੍ਰੀਤ ਸਿੰਘ, ਹਰਬੰਸ ਸਿੰਘ ਵੀ ਹਾਜ਼ਰ ਸਨ ।

ਫੇਸ-4 ਦੀ ਮਾਰਕੀਟ ਮਾਰਕੀਟ ਚ ਕੱਟਿਆ 13 ਕਿੱਲੋ ਦਾ ਕੇਕ

ਫੇਸ-4 ਵਿਖੇ ਸਥਿਤ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਵਿਧਾਇਕ ਮੋਹਾਲੀ ਕੁਲਵੰਤ ਸਿੰਘ, ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੋਹਲ ਅਤੇ ਹੋਰਨਾਂ ਦੇ ਨਾਲ ਫੇਸ-4 ਦੀ ਮਾਰਕੀਟ ਵਿੱਚ ਪੁੱਜੇ | ਜਿੱਥੇ ਸੰਗਤਾਂ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 13 ਕਿੱਲੋ ਦਾ ਕੇਕ ਕੱਟਿਆ |

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਸਭਨਾਂ ਦੇ ਲਈ ਬੜਾ ਹੀ ਖੁਸ਼ੀ ਭਰਿਆ ਦਿਨ ਹੈ, ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੇਸ਼ਾਂ-ਵਿਦੇਸ਼ਾਂ ਵਿੱਚ ਸੰਗਤਾਂ ਦੁਆਰਾ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਕੁਲਵੰਤ ਸਿੰਘ ਹੋਰਾਂ ਕਿਹਾ ਕਿ ਅੱਜ ਉਹ ਆਪਣੇ ਆਪ ਨੂੰ ਵਡਭਾਗੀ ਸਮਝਦੇ ਹਨ ਕਿ ਅੱਜ ਸਵੇਰ ਵੇਲੇ ਤੋਂ ਹੀ ਨਾਨਕ ਨਾਮ ਲੇਵਾ ਸੰਗਤਾਂ ਦੇ ਵਿੱਚ ਰਹਿ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਏ ਸਮਾਗਮਾਂ ਵਿਚ ਸ਼ਾਮਲ ਹੋ ਸਕੇ ਹਨ ।

Exit mobile version