July 2, 2024 8:19 pm
Ministers of AAP

ਸੰਗਰੂਰ ਚੋਣਾਂ ਲਈ ਕੈਬਿਨੇਟ ਦੇ 6 ਮੰਤਰੀ ‘ਆਪ’ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ‘ਚ ਕਰਨਗੇ ਚੋਣ ਪ੍ਰਚਾਰ

ਚੰਡੀਗੜ੍ਹ 13 ਜੂਨ 2022: 23 ਜੂਨ ਨੂੰ ਹੋਣ ਵਾਲੀਆਂ ਸੰਗਰੂਰ ਲੋਕ ਸਭਾ ਹਲਕੇ (Sangrur Lok Sabha constituency) ਦੀ ਜ਼ਿਮਨੀ ਚੋਣ ਲਈ ਸਾਰੀਆਂ ਸਿਆਸੀ ਪਾਰਟੀਆਂ ਨੇ ਤਿਆਰੀਆਂ ਖਿੱਚ ਦਿੱਤੀਆਂ ਹਨ | ਪਾਰਟੀਆਂ ਵਲੋਂ ਆਪਣੇ ਆਪਣੇ ਉਮੀਦਵਾਰ ਲਈ ਚੋਣ ਪ੍ਰਚਾਰ ਕਰ ਰਹੇ ਹਨ |

ਦੂਜੇ ਪਾਸੇ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਵੀ ਤਿਆਰੀ ਤੇਜ਼ ਕਰ ਦਿੱਤੀਆਂ ਹਨ | ‘ਆਪ’ ਪੰਜਾਬ ਸਰਕਾਰ ਦੇ 6 ਮੰਤਰੀ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਦੇ ਵੱਖ ਵੱਖ ਸ਼ਹਿਰਾਂ ਅਤੇ ਪਿੰਡਾ ਦੇ ਦੌਰਾ ਕੀਤਾ ਜਾਵੇਗਾ । ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਸੰਗਰੂਰ , ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਧੂਰੀ, ਸਿੱਖਿਆ ਮੰਤਰੀ ਮੀਤ ਹੇਅਰ ਬਰਨਾਲਾ, ਹਰਭਜਨ ਸਿੰਘ ਈ.ਟੀ.ਓ. ਮਲੇਕੋਟਲਾ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਲਹਿਰਾ ਅਤੇ ਬਲਜੀਤ ਕੌਰ ਭਦੌੜ ਵਿੱਚ ਆਪ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ਵਿਚ ਪ੍ਰਚਾਰ ਕਰਨਗੇ ।